ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂਘਰ ‘ਚ ਨਤਮਸਤਕ ਹੋਏ PM ਮੋਦੀ

ਨੈਸ਼ਨਲ ਡੈਸਕ:– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਰਾਜਧਾਨੀ ਦਿੱਲੀ ਦੇ ਸ਼ੀਸ਼ਗੰਜ ਗੁਰੂਦਵਾਰਾ ਵਿਖੇ ਨੌਵੇਂ ਸਿੱਖ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ (ਜਨਮ ਉਤਸਵ) ਮੌਕੇ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨਮੰਤਰੀ ਦਫਤਰ ਦੇ ਸੂਤਰਾਂ ਅਨੁਸਾਰ, ਜਦੋਂ ਮੋਦੀ ਗੁਰੂਦੁਆਰਾ ਸਾਹਿਬ ਗਏ ਸਨ ਤਾਂ ਉਸ ਸਮੇਂ ਸੜਕਾਂ ਉੱਤੇ ਕੋਈ ਪੁਲਿਸ ਪ੍ਰਬੰਧ ਨਹੀਂ ਸੀ ਅਤੇ ਆਮ ਲੋਕਾਂ ਦੀ ਸਹੂਲਤ ਲਈ ਕੋਈ ਪਾਬੰਦੀ ਨਹੀਂ ਲਗਾਈ ਗਈ ਸੀ।

ਇਸ ਤੋਂ ਪਹਿਲਾਂ, ਪੀਐਮ ਮੋਦੀ ਨੇ ਟਵੀਟ ਕਰਕੇ ਲਿਖਿਆ ਸੀ ਕਿ, ਮੈਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ ‘ਤੇ ਉਨ੍ਹਾਂ ਨੂੰ ਪ੍ਰਣਾਮ ਕਰਦਾ ਹਾਂ। ਪੱਛੜੀਆਂ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਯਤਨਾਂ ਅਤੇ ਹੌਂਸਲੇ ਲਈ ਉਨ੍ਹਾਂ ਦਾ ਵਿਸ਼ਵ ਭਰ ਵਿੱਚ ਸਤਿਕਾਰ ਹੁੰਦਾ ਹੈ। ਉਨ੍ਹਾਂ ਨੇ ਬੇਇਨਸਾਫੀ ਅਤੇ ਜ਼ੁਲਮ ਦੇ ਵਿਰੁੱਧ ਝੁਕਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਦੀ ਮਹਾਨ ਕੁਰਬਾਨੀ ਬਹੁਤ ਸਾਰੇ ਲੋਕਾਂ ਨੂੰ ਸ਼ਕਤੀ ਅਤੇ ਪ੍ਰੇਰਿਤ ਕਰਦੀ ਹੈ।

ਪਿਛਲੇ ਸਾਲ, ਕੇਂਦਰ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦੇ 400 ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਸੀ। ਇਸ ਸਬੰਧ ਵਿੱਚ, ਹਾਲ ਹੀ ‘ਚ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਬਣਾਈ ਗਈ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਵੀ ਕੀਤੀ ਗਈ। ਇਸ ਬੈਠਕ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ, ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਉਤਸਵ ਦਾ ਸਮਾਗਮ ਰਾਸ਼ਟਰੀ ਫਰਜ਼ ਹੈ।

MUST READ