ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਵੀਂ ਦਿੱਲੀ (New Delhi) ‘ਚ ਭਾਰਤੀ ਖੇਤੀ ਖੋਜ ਸੰਸਥਾਨ ‘ਚ ਫਸਲਾਂ ਦੀਆਂ 109 ਉੱਚ-ਉਪਜ ਦੇਣ ਵਾਲੀਆਂ, ਪੌਣ-ਪਾਣੀ ਅਨੁਕੂਲ ਤੇ ਜੈਵਿਕ-ਸਸ਼ਕਤ ਕਿਸਮਾਂ ਜਾਰੀ ਕੀਤੀਆਂ। ਇਸ ਦੌਰਾਨ ਪੀਐਮ ਮੋਦੀ ਨੇ ਕਿਸਾਨਾਂ ਤੇ ਵਿਗਿਆਨੀਆਂ ਨਾਲ ਵੀ ਗੱਲਬਾਤ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ਕਿਸਾਨਾਂ ਦੇ ਲਈ ਇਹ ਬਹੁਤ ਲਾਹੇਵੰਦ ਸਾਬਿਤ ਹੋਵੇਗਾ।