ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਜਲੰਧਰ ਕਮਿਸ਼ਨਰੇਟ ਪੁਲਸ ਨੇ ਕੈਨੇਡਾ ‘ਚ ਲੁਕੇ ਬਦਨਾਮ ਅੱਤਵਾਦੀ ਲਖਬੀਰ ਲੰਡਾ ਗੈਂਗ ਦੇ 5 ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮ ਗੁਆਂਢੀ ਜ਼ਿਲ੍ਹਿਆਂ ਵਿੱਚ ਕਤਲ ਅਤੇ ਫਿਰੌਤੀ ਵਰਗੇ ਘਿਨਾਉਣੇ ਅਪਰਾਧਾਂ ਵਿੱਚ ਵੀ ਸ਼ਾਮਲ ਹਨ। ਪੁਲਿਸ ਹੁਣ ਤੱਕ ਲੰਡਾ ਗਿਰੋਹ ਦੇ ਕੁੱਲ 13 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਲਖਬੀਰ ਲੰਡਾ ਗੈਂਗ ਦੇ 5 ਹੋਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
RELATED ARTICLES