ਪੁਲਿਸ ਨੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਤਿੰਨ ਗ੍ਰਿਫਤਾਰ, 15 ਹਥਿਆਰ ਬਰਾਮਦ
ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਗ੍ਰਾਮ ਹੈਰੋਇਨ, 15 ਪਿਸਤੌਲ, 5 ਮੈਗਜ਼ੀਨ ਅਤੇ 12 ਕਾਰਤੂਸ ਬਰਾਮਦ ਕੀਤੇ ਹਨ। ਇਹ ਕਾਰਵਾਈ ਸੀ.ਆਈ.ਏ ਸਟਾਫ ਖੰਨਾ ਸਿਟੀ ਖੰਨਾ ਅਤੇ ਸਦਰ ਖੰਨਾ ਦੀ ਟੀਮ ਵੱਲੋਂ ਕੀਤੀ ਗਈ।