ਰਾਜਾ ਵੜਿੰਗ ਨੇ ਹਮਲੇ ਲਈ ਪੰਜਾਬ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਜਾ ਭੁਗਤ ਰਹੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿੰਦਾ ਕੀਤੀ ਹੈ। ਉਨ੍ਹਾਂ ਸੁਖਬੀਰ ਬਾਦਲ ’ਤੇ ਹੋਏ ਹਮਲੇ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ ਅਤੇ ਇਸ ਹਮਲੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਦੱਸਿਆ।
ਰਾਜਾ ਵੜਿੰਗ ਨੇ ਕਿਹਾ ਕਿ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਇਸੇ ਤਰ੍ਹਾਂ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਵਿਜੇ ਸਾਂਪਲਾ ਅਤੇ ਚੰਡੀਗੜ੍ਹ ਤੋਂ ਕਾਂਗਰਸੀ ਸੰਸਦ ਮੈਂਬਰ ਮੁਨੀਸ਼ ਤਿਵਾੜੀ ਵੱਲੋਂ ਵੀ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ।