ਕਾਂਗਰਸ ਦੀ ਲੀਡਰਸ਼ਿਪ ਨੇ ਵੀ ਚੋਣ ਪ੍ਰਚਾਰ ਲਈ ਬਣਾਈ ਰਣਨੀਤੀ
ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਵਿੱਚ ਆਉਂਦੀ 5 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਹਨ ਅਤੇ ਇਸ ਨੂੰ ਲੈ ਕੇ ਪੰਜਾਬ ਤੋਂ ਵੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਦਿੱਲੀ ਵਿਚ ਡੇਰੇ ਲਗਾ ਲਏ ਹਨ। ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਵੀ 20 ਜਨਵਰੀ ਤੋਂ ਦਿੱਲੀ ਵਿੱਚ ਡੇਰੇ ਲਗਾ ਲਏ ਜਾਣਗੇ ਤੇ ਪੰਜਾਬ ਦੇ ਮੁੱਦਿਆਂ ’ਤੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਘੇਰਿਆ ਜਾਵੇਗਾ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੇ ਕਈ ਹੋਰ ਆਗੂਆਂ ਨੇ ਦਿੱਲੀ ’ਚ ਮੀਟਿੰਗ ਕਰਕੇ ਚੋਣ ਪ੍ਰਚਾਰ ਲਈ ਰਣਨੀਤੀ ਤਿਆਰ ਕੀਤੀ।
ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਕਾਂਗਰਸ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ’ਚ ਪ੍ਰਚਾਰ ਲਈ 250 ਤੋਂ ਵੱਧ ਸੀਨੀਅਰ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਦਿੱਲੀ ਪਹੁੰਚ ਚੁੱਕੇ ਹਨ।