ਪੰਜਾਬ ‘ਚ ਗੋਹਾ ਸਿੱਟਣ ‘ਤੇ ਭੱਖੀ ਸਿਆਸਤ, ਜਾਣੋ ਕਿਵੇਂ
ਪੰਜਾਬੀ ਡੈਸਕ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਬਕਾ ਰਾਜ ਮੰਤਰੀ ਅਤੇ ਭਾਜਪਾ ਆਗੂ ਤੀਕਸ਼ਣ ਸੂਦ ਦੇ ਘਰ ਦੇ ਸਾਹਮਣੇ ਗੋਹਾ ਸੁੱਟਣ ਵਾਲੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਧਾਰਾ 307 ਵਾਪਸ ਲੈਣ ਦੇ ਆਦੇਸ਼ ਦਿੱਤੇ। ਕੈਪਟਨ ਨੇ ਪ੍ਰਦਰਸ਼ਨਕਾਰੀਆਂ ਉੱਤੇ ‘ਕਤਲ ਦੀ ਕੋਸ਼ਿਸ਼’ ਦਾ ਕੇਸ ਦਰਜ਼ ਕਰਨ ਵਾਲੇ ਐਸਐਚਓ ਦੇ ਤਬਾਦਲੇ ਦਾ ਵੀ ਆਦੇਸ਼ ਦਿੱਤਾ, ਜਿਸ ਦੀ ਹੁਣ ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ, ਐਸਐਚਓ ਆਈਪੀਸੀ ਦੀ ਧਾਰਾ 307 ਤਹਿਤ ਕੇਸ ਦਰਜ ਕਰਨ ਖ਼ਿਲਾਫ਼ ਕਾਫ਼ੀ ਪਰੇਸ਼ਾਨ ਸੀ। ਦੱਸ ਦਈਏ ਕਿ ਕੁਝ ਪ੍ਰਦਰਸ਼ਨਕਾਰੀਆਂ ਨੇ ਹੁਸ਼ਿਆਰਪੁਰ, ਪੰਜਾਬ ਵਿੱਚ ਤੀਕਸ਼ਣ ਸੂਦ ਦੀ ਰਿਹਾਇਸ਼ ‘ਤੇ ਗੋਹੇ ਨਾਲ ਭਰੀ ਟਰਾਲੀ ਸਿੱਟੀ। ਇਸ ਪ੍ਰਕਿਰਿਆ ‘ਤੇ ਕੈਪਟਨ ਨੇ ਕਿਹਾ ਕਿ, ਇਸ ‘ਚ ਹੱਤਿਆ ਦੀ ਕੋਸ਼ਿਸ਼ ਨਹੀਂ ਕੀਤੀ ਗਈ ਹੈ, ਪ੍ਰਦਰਸ਼ਨਕਾਰੀਆਂ ਨੇ ਆਪਣਾ ਰੋਹ ਪ੍ਰਗਟ ਕੀਤਾ ਸੀ।

ਇਸ ਦੇ ਨਾਲ ਹੀ 6ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਬੰਦੂਖ ਸੰਸਕ੍ਰਿਤੀ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ‘ਚ ਪੰਜਾਬੀ ਗਾਇਕ ਦੀ ਗ੍ਰਿਫਤਾਰੀ ਨੂੰ ਠੀਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ, ਇਸ ਢੰਗ ਤੋਂ ਗੈਂਗਸਟਰ ਅਤੇ ਬੰਦੂਖ ਸੱਭਿਆਚਾਰ ਦਾ ਪ੍ਰਚਾਰ ਕਰਨਾ ਗਲਤ ਹੈ। ਕੈਪਟਨ ਨੇ ਕਿਹਾ ਕਿ ਇਸ ਮਾਮਲੇ ‘ਚ ਸਹੀ ਢੰਗ ਨਾਲ ਕੇਸ ਦਰਜ ਕੀਤਾ ਗਿਆ ਸੀ, ਜੋ ਇਸ ਗਾਇਕੀ ਦੇ ਪੁਰਾਣੇ ਗਾਣੇ ਨਾਲ ਸਬੰਧਤ ਹੈ। ਕੈਪਟਨ ਨੇ ਸਪੱਸ਼ਟ ਕੀਤਾ ਹੈ ਕਿ, ਗਾਇਕ ਦੀ ਗ੍ਰਿਫਤਾਰੀ ਦਾ ਕਿਸਾਨਾਂ ਦੇ ਸਮਰਥਨ ‘ਚ ਪੋਸਟ ਕੀਤੀਆਂ ਗਈਆਂ ਵੀਡੀਓ ਨਾਲ ਕੋਈ ਲੈਣਾ ਦੇਣਾ ਨਹੀਂ ਹੈ।