ਅਯੁਧਿਆ ਵਿੱਚ ਭਗਵਾਨ ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਸੰਪੰਨ ਹੋ ਗਿਆ ਹੈ। ਇਸ ਸਮਾਰੋਹ ਦੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਯੋਗੀ ਅਦਿਤਿਆਨਥ ਨੇ ਇਹ ਰਸਮਾਂ ਨਿਭਾਈਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ। ਅਤੇ ਦੇਸ਼ ਵਿਦੇਸ਼ ਤੋਂ ਨਾਮੀ ਗਰਾਮੀ ਹਸਤੀਆਂ ਨੇ ਸ਼ਿਰਕਤ ਕਰਕੇ ਇਸ ਪ੍ਰੋਗਰਾਮ ਦੀ ਰੌਣਕ ਵਿੱਚ ਵਾਧਾ ਕੀਤਾ। ਸ੍ਰੀ ਰਾਮ ਭਗਵਾਨ ਦੇ ਵਿਸ਼ਾਲ ਮੰਦਰ ਨੂੰ ਸੋਹਣੇ ਫੁੱਲਾਂ ਦੇ ਨਾਲ ਸਜਾਇਆ ਗਿਆ ਸੀ। ਬਾਲੀਵੁੱਡ ਸਿੰਗਰ ਸੋਨੂ ਨਿਗਮ ਨੇ ਭਗਵਾਨ ਸ੍ਰੀ ਰਾਮ ਦੇ ਭਜਨ ਗਾ ਕੇ ਮਾਹੌਲ ਨੂੰ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ।

