Tuesday, July 16, 2024
HomePunjabi Newsਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਨੂੰ ਦਿੱਤੀ ਸਲਾਹ

ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਨੂੰ ਦਿੱਤੀ ਸਲਾਹ

ਕਿਹਾ : ਚੋਣਾਂ ਵਿਚ ਪ੍ਰਦਰਸ਼ਨ ਸਹੀ ਨਾ ਰਿਹਾ ਤਾਂ ਰਾਹੁਲ ਲੈਣ ਬਰੇਕ

ਚੰਡੀਗੜ੍ਹ/ਬਿਊਰੋ ਨਿਊਜ਼  : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਪਾਰਟੀ ਨੂੰ ਸਲਾਹ ਦਿੱਤੀ ਹੈ ਕਿ ਜੇਕਰ ਅਗਾਮੀ ਲੋਕ ਸਭਾ ਚੋਣਾਂ ਵਿਚ ਕਾਂਗਰਸ ਨੂੰ ਉਮੀਦ ਦੇ ਮੁਤਾਬਕ ਨਤੀਜੇ ਨਹੀਂ ਮਿਲਦੇ ਤਾਂ ਰਾਹੁਲ ਗਾਂਧੀ ਨੂੰ ਵੀ ਰਾਜਨੀਤੀ ਤੋਂ ਬਰੇਕ ਲੈਣ ’ਤੇ ਵਿਚਾਰ ਕਰਨਾ ਚਾਹੀਦਾ ਹੈ। ਪ੍ਰਸ਼ਾਂਤ ਕਿਸ਼ੋਰ ਨੇ ਇਹ ਗੱਲ ਇਕ ਨਿਊਜ਼ ਏਜੰਸੀ ਨੂੰ ਦਿੱਤੀ ਗਈ ਇੰਟਰਵਿਊ ਦੌਰਾਨ ਕਹੀ ਹੈ। ਪ੍ਰਸ਼ਾਂਤ ਨੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਪਾਰਟੀ ਨੂੰ ਜਿਤਾਉਣ ਲਈ ਪਿਛਲੇ 10 ਸਾਲਾਂ ਤੋਂ ਅਸਫਲ ਰਹੇ ਹਨ। ਇਸਦੇ ਬਾਵਜੂਦ ਵੀ ਨਾ ਤਾਂ ਉਹ ਰਾਜਨੀਤੀ ਤੋਂ ਵੱਖ ਹੋਏ ਅਤੇ ਨਾ ਹੀ ਕਿਸੇ ਹੋਰ ਨੂੰ ਪਾਰਟੀ ਦਾ ਚਿਹਰਾ ਬਣਨ ਦਿੱਤਾ।

ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਉਨ੍ਹਾਂ ਮੁਤਾਬਕ ਇਹ ਲੋਕਤੰਤਰਿਕ ਗੱਲ ਨਹੀਂ ਹੈ। ਪ੍ਰਸ਼ਾਂਤ ਨੇ ਕਿਹਾ ਕਿ ਜਦੋਂ ਰਾਹੁਲ ਪਿਛਲੇ 10 ਸਾਲ ਤੋਂ ਇਕ ਹੀ ਕੰਮ ਕਰ ਰਹੇ ਹਨ ਅਤੇ ਉਸ ਵਿਚ ਕੋਈ ਸਫਲਤਾ ਨਹੀਂ ਮਿਲੀ ਤਾਂ ਉਸ ਕੰਮ ਤੋਂ ਪਿੱਛੇ ਹਟਣ ਵਿਚ ਕੋਈ ਬੁਰਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਕਿਸੇ ਹੋਰ ਨੂੰ ਕਰਨ ਦੇਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।     

RELATED ARTICLES

Most Popular

Recent Comments