ਭਤੀਜੇ ਨੂੰ ਦਿੱਤੀ ਨੌਕਰੀ ‘ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ ਆਇਆ ਸਾਹਮਣੇ

ਪੰਜਾਬੀ ਡੈਸਕ:- ਕੈਪਟਨ ਸਰਕਾਰ ਦੀ ਤਰਫੋਂ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀ ਗਈਆਂ। ਪੰਜਾਬ ਦੀ ਰਾਜਨੀਤੀ ਅਤੇ ਸਰਕਾਰ ਵਿੱਚ ਵੱਡੇ ਹੰਗਾਮੇ ਤੋਂ ਬਾਅਦ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਇਹ ਪ੍ਰਤੀਕ੍ਰਿਆ ਸਾਹਮਣੇ ਆਈ ਹੈ। ਇਸ ਦੇ ਤਹਿਤ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਪਿਤਾ ਸਤਨਾਮ ਸਿੰਘ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਪਿਤਾ ਜੋਗਿੰਦਰ ਪਾਲ ਪਾਂਡੇ ਨੂੰ ਪੰਜਾਬ ਦੇ ਮਹਾਨ ਨੇਤਾ ਦੱਸਿਆ ਅਤੇ ਕਿਹਾ ਕਿ, ਇਨ੍ਹਾਂ ਦੋਵਾਂ ਨੇਤਾਵਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਸੁਰੱਖਿਆ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ।

ਪੰਜਾਬ ਵਿੱਚ ਅੱਤਵਾਦ ਦੇ ਕਾਲੇ ਦੌਰ ਵਿੱਚ ਸਤਨਾਮ ਸਿੰਘ ਬਾਜਵਾ ਅਤੇ ਜੋਗਿੰਦਰਪਾਲ ਪਾਂਡੇ ਨੇ ਲੋਕਾਂ ਦੀ ਸੇਵਾ ਕੀਤੀ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਵਿਚਾਰਧਾਰਾ ਨੂੰ ਕਾਇਮ ਰੱਖਿਆ ਅਤੇ ਪੰਜਾਬ ਦੇ ਲੋਕਾਂ ਦੀ ਬਿਹਤਰੀ ਅਤੇ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਇਨ੍ਹਾਂ ਵਿਛੜੇ ਨੇਤਾਵਾਂ ਦੀਆਂ ਯਾਦਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਇਸ ਤੋਂ ਵੱਡੀ ਕੋਈ ਸ਼ਰਧਾਂਜਲੀ ਨਹੀਂ ਹੋ ਸਕਦੀ ਕਿ, ਵਿਧਾਇਕ ਫਤਿਹਜੰਗ ਸਿੰਘ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਸਵੈ-ਇੱਛਾ ਨਾਲ ਆਪਣੇ ਪੁੱਤਰਾਂ ਨੂੰ ਦਿੱਤੀਆਂ ਨੌਕਰੀਆਂ ਛੱਡ ਦੇਣ। ਵਿਸ਼ੇਸ਼ ਤੌਰ ‘ਤੇ ਉਨ੍ਹਾਂ ਆਪਣੇ ਭਰਾ ਫਤਿਹਜੰਗ ਸਿੰਘ ਬਾਜਵਾ ਨੂੰ ਅਪੀਲ ਕੀਤੀ ਕਿ, ਉਹ ਇਸ ਪੇਸ਼ਕਸ਼ ਨੂੰ ਸਵੀਕਾਰ ਨਾ ਕਰਨ।

ਇਥੇ ਇਹ ਦੱਸਣਯੋਗ ਹੈ ਕਿ, ਬਾਜਵਾ ਨੇ ਇਹ ਬਿਆਨ ਅਜਿਹੇ ਸਮੇਂ ਦਿੱਤਾ ਹੈ ਜਦੋਂ ਕਾਂਗਰਸ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ ਪੰਜਾਬ ਭਰ ਵਿੱਚ ਇਨ੍ਹਾਂ ਦੋਵਾਂ ਨੌਕਰੀਆਂ ਲਈ ਵਿਰੋਧੀਆਂ ਦੇ ਨਿਸ਼ਾਨੇ ਹੇਠ ਆ ਗਏ ਹਨ, ਨਾਲ ਹੀ ਉਨ੍ਹਾਂ ਦੀ ਆਪਣੀ ਪਾਰਟੀ ਨਾਲ ਸਬੰਧਤ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਉਨ੍ਹਾਂ ਦੇ ਇਸ ਫੈਸਲੇ ‘ਤੇ ਸੁਆਲ ਚੁੱਕ ਰਹੇ ਹਨ। ਅਜਿਹੀ ਸਥਿਤੀ ਵਿੱਚ ਵਿਰੋਧੀ ਧੜਿਆਂ ਦੀ ਨਜ਼ਰ ਪ੍ਰਤਾਪ ਸਿੰਘ ਬਾਜਵਾ ‘ਤੇ ਵੀ ਟਿਕੀ ਹੋਈ ਸੀ ਕਿ, ਜਦੋਂ ਬਾਜਵਾ ਦੇ ਅਸਲ ਭਰਾ ਅਤੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਬੇਟੇ ਨੂੰ ਵੀ ਨੌਕਰੀ ਮਿਲ ਗਈ ਹੈ, ਤਾਂ ਅਜਿਹੀ ਸਥਿਤੀ ਵਿੱਚ ਪ੍ਰਤਾਪ ਸਿੰਘ ਬਾਜਵਾ ਦਾ ਕੀ ਰੁਖ ਹੋਏਗਾ? ਇਸ ਤੋਂ ਬਾਅਦ ਬਾਜਵਾ ਨੇ ਆਪਣੀ ਭਾਵਨਾ ਸਪਸ਼ਟ ਕਰ ਦਿੱਤੀ ਹੈ ਕਿ, ਜਿਸ ਤੋਂ ਬਾਅਦ ਇਹ ਦੇਖਣਾ ਦਿਲਚਸਪ ਹੋਵੇਗਾ ਕਿ, ਬਾਜਵਾ ਦੇ ਭਰਾ ਫਤਿਹਜੰਗ ਸਿੰਘ ਬਾਜਵਾ ਇਸ ਸੰਬੰਧ ‘ਚ ਕੀ ਫੈਸਲਾ ਲੈਂਦੇ ਹਨ।

MUST READ