ਕੈਪਟਨ ਅਤੇ ਸਿੱਧੂ ਵਿਚਕਾਰ ਕਲੇਸ਼ ਤੇ ਪਰਨੀਤ ਕੌਰ ਦਾ ਬਿਆਨ ਆਇਆ ਸਾਹਮਣੇ, ਸਿੱਧੂ ਨੂੰ ਦਿੱਤੀ ਇਹ ਨਸੀਹਤ

ਪੰਜਾਬ ਕਾਂਗਰਸ ਚ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵਿਵਾਦ ਚ ਹੁਣ ਇੱਕ ਨਵਾਂ ਮੋੜ ਆਇਆ ਹੈ। ਇਸ ਬਾਰ ਸਿੱਧੂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਨੇ ਨਸੀਹਤ ਦਿੱਤੀ ਹੈ । ਦਰਅਸਲ ਚ ਦਿੱਲੀ ਵਿਚ ਇਕ ਗੱਲਬਾਤ ਦੌਰਾਨ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਹਰ ਗੱਲ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਇਹ ਕਹਿਣਾ ਕਿ ਕੈਪਟਨ ਅਮਰਿੰਦਰ ਸਿੰਘ ਬਾਦਲ ਪਰਿਵਾਰ ਨਾਲ ਮਿਲੇ ਹੋਏ ਹਨ, ਇਹ ਗੱਲ ਬਚਕਾਨੀ ਹੈ ਕਿਉਂਕਿ ਸਿੱਧੂ ਖੁਦ ਕੁੱਝ ਸਾਲ ਪਹਿਲਾਂ ਤੱਕ ਬਾਦਲ ਦੀ ਪਾਰਟੀ ਦੇ ਨਾਲ ਸਨ। ਸਿੱਧੂ ਤਾਂ ਹੁਣ ਕਾਂਗਰਸ ਵਿਚ ਆਏ ਹਨ ਅਤੇ ਕੈ. ਅਮਰਿੰਦਰ ਸਿੰਘ ਕਈ ਸਾਲਾਂ ਤੋਂ ਬਾਦਲ ਪਰਿਵਾਰ ਦੇ ਨਾਲ ਲੜ ਰਹੇ ਹਨ।

ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸਰਕਾਰ ਦਾ ਹਿੱਸਾ ਹਨ। ਉਨ੍ਹਾਂ ਨੂੰ ਹੁਣ ਬੇਵਜ੍ਹਾ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਜੋ ਵੀ ਸਮੱਸਿਆਵਾਂ ਹਨ, ਉਨ੍ਹਾਂ ਨੂੰ ਪਾਰਟੀ ਦੇ ਅੰਦਰ ਬੈਠ ਕੇ ਸੁਲਝਾਉਣ ਕਿਉਂਕਿ ਬੇਵਜ੍ਹਾ ਟਿੱਪਣੀ ਨਾਲ ਸਿੱਧੂ ਪਾਰਟੀ ਨੂੰ ਹੀ ਨੁਕਸਾਨ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮਿਲ ਕੇ ਚੱਲਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਵੱਡਾ ਦਿਲ ਦਿਖਾਇਆ ਹੈ। ਹੁਣ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਨੂੰ ਅੱਗੇ ਲਿਜਾਣ ਲਈ ਕੰਮ ਕਰਨਾ ਚਾਹੀਦਾ ਹੈ।

MUST READ