More
    HomePunjabi Newsਪੰਜਾਬ ’ਚ ਪੰਚਾਇਤੀ ਚੋਣਾਂ ਦੀ ਤਿਆਰੀ

    ਪੰਜਾਬ ’ਚ ਪੰਚਾਇਤੀ ਚੋਣਾਂ ਦੀ ਤਿਆਰੀ

    ਸਾਰੇ ਜ਼ਿਲ੍ਹਿਆਂ ਨੂੰ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਨਿਰਦੇਸ਼

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਸਮੇਂ ਵੀ ਹੋ ਸਕਦਾ ਹੈ। ਲੋਕ ਸਭਾ ਚੋਣਾਂ ਦਾ ਕੰਮ ਖਤਮ ਹੁੰਦਿਆਂ ਹੀ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਸੂਬੇ ਦੇ ਚੋਣ ਕਮਿਸ਼ਨ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ ਅਤੇ ਅੰਤਿਮ ਵੋਟਰ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ।

    ਧਿਆਨ ਰਹੇ ਕਿ ਪੰਜਾਬ ਵਿਚ ਲੰਘੇ ਦਸੰਬਰ ਮਹੀਨੇ ਪੰਚਾਇਤਾਂ ਦਾ ਕਾਰਜਕਾਲ ਖਤਮ ਹੋ ਗਿਆ ਸੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਨੂੰ ਪੰਚਾਇਤਾਂ ਦਾ ਪ੍ਰਸ਼ਾਸਨਿਕ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਪੰਜਾਬ ਵਿਚ ਕੁੱਲ 13,241 ਪੰਚਾਇਤਾਂ ਹਨ, ਜਦੋਂ ਕਿ 153 ਬਲਾਕ ਸੰਮਤੀਆਂ ਅਤੇ 23 ਜ਼ਿਲ੍ਹਾ ਪਰਿਸ਼ਦਾਂ ਹਨ। ਦੱਸਣਯੋਗ ਹੈ ਕਿ ਸੂਬੇ ਵਿਚ ਸਭ ਤੋਂ ਜ਼ਿਆਦਾ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਹਨ। 

    RELATED ARTICLES

    Most Popular

    Recent Comments