More
    HomePunjabi Newsਪੰਜਾਬ ’ਚ ਪੰਚਾਇਤੀ ਚੋਣਾਂ ਦੀ ਤਿਆਰੀ

    ਪੰਜਾਬ ’ਚ ਪੰਚਾਇਤੀ ਚੋਣਾਂ ਦੀ ਤਿਆਰੀ

    ਚੋਣ ਕਮਿਸ਼ਨ ਨੇ ਵਿਭਾਗ ਨੂੰ ਪੰਚਾਂ ਤੇ ਸਰਪੰਚਾਂ ਦੀਆਂ ਰਿਜ਼ਰਵ ਸੀਟਾਂ ਸਬੰਧੀ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ 

    ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਬਾਅਦ ਪੰਜਾਬ ਵਿਚ ਪੰਚਾਇਤ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸੂਬੇ ਦੇ ਚੋਣ ਕਮਿਸ਼ਨ ਵਲੋਂ ਇਕ ਪੱਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਲਿਖਿਆ ਗਿਆ ਹੈ। ਇਸ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਭਵਿੱਖ ਵਿਚ ਹੋਣ ਵਾਲੀਆਂ ਪੰਚਾਇਤ ਚੋਣਾਂ ਲਈ ਪੰਚਾਂ ਅਤੇ ਸਰਪੰਚਾਂ ਦੀਆਂ ਸੀਟਾਂ ਨੂੰ ਰਿਜ਼ਰਵ ਕਰਨ ਸਬੰਧੀ ਪ੍ਰਕਿਰਿਆ ਨੂੰ ਪੂਰਾ ਕਰ ਲਿਆ ਜਾਵੇ।

    ਇਹ ਵੀ ਕਿਹਾ ਗਿਆ ਹੈ ਕਿ ਰਿਜ਼ਰਵੇਸ਼ਨ ਸਬੰਧੀ ਹਰ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਤਾਂ ਕਿ ਚੋਣਾਂ ਦੇ ਸਮੇਂ ਆਮ ਲੋਕਾਂ ਅਤੇ ਉਮੀਦਵਾਰਾਂ ਨੂੰ ਮੁਸ਼ਕਲ ਪੇਸ਼ ਨਾ ਆਵੇ। ਧਿਆਨ ਰਹੇ ਕਿ 2018 ਵਿਚ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਪੰਚਾਇਤ ਚੋਣਾਂ ਹੋਈਆਂ ਸਨ ਅਤੇ ਉਸ ਸਮੇਂ 13,276 ਸਰਪੰਚਾਂ ਅਤੇ 83,831 ਪੰਚਾਂ ਦੀ ਚੋਣ ਹੋਈ ਸੀ। ਪੰਚਾਇਤ ਵਿਭਾਗ ਵਲੋਂ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਭੰਗ ਕਰ ਦਿੱਤੀਆਂ ਗਈਆਂ ਹਨ ਅਤੇ ਹੁਣ ਕਿਸੇ ਸਮੇਂ ਵੀ ਪੰਚਾਇਤੀ ਚੋਣਾਂ ਸਬੰਧੀ ਐਲਾਨ ਹੋ ਸਕਦਾ ਹੈ।

    RELATED ARTICLES

    Most Popular

    Recent Comments