Sunday, July 7, 2024
HomePunjabi Newsਪੰਜਾਬ ’ਚ ਸਰਹੱਦ ਪਾਰ ਤੋਂ ਤਸਕਰੀ ਰੋਕਣ ਦੀ ਤਿਆਰੀ

ਪੰਜਾਬ ’ਚ ਸਰਹੱਦ ਪਾਰ ਤੋਂ ਤਸਕਰੀ ਰੋਕਣ ਦੀ ਤਿਆਰੀ

ਬਾਰਡਰ ਨਾਲ ਲੱਗਦੇ 5 ਕਿਲੋਮੀਟਰ ਦੇ ਏਰੀਏ ’ਤੇ ਫੋਕਸ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਸਰਹੱਦ ਪਾਰ ਤੋਂ ਡਰੋਨ ਅਤੇ ਹੋਰ ਮਾਧਿਅਮਾਂ ਨਾਲ ਹੋ ਰਹੀ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਨਵੀਂ ਰਣਨੀਤੀ ’ਤੇ ਕੰਮ ਕਰ ਰਹੀ ਹੈ। ਪੰਜਾਬ ਦੀ ਪਾਕਿਸਤਾਨ ਦੇ ਨਾਲ 553 ਕਿਲੋਮੀਟਰ ਲੰਬੀ ਸਰਹੱਦ ਲੱਗਦੀ ਹੈ। ਹੁਣ ਸਰਹੱਦ ਨਾਲ ਲੱਗਦੇ 5 ਕਿਲੋਮੀਟਰ ਦੇ ਏਰੀਏ ’ਤੇ ਜ਼ਿਆਦਾ ਫੋਕਸ ਹੈ ਅਤੇ ਇੱਥੇ 40 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਹੋ ਰਿਹਾ ਹੈ। ਇਨ੍ਹਾਂ ਵਿਚੋਂ 20 ਕਰੋੜ ਰੁਪਏ ਦੀ ਲਾਗਤ ਨਾਲ ਰਣਨੀਤਕ ਪੁਆਇੰਟਾਂ ’ਤੇ ਕੈਮਰੇ ਲਗਾਏ ਜਾ ਰਹੇ ਹਨ ਅਤੇ ਬਾਕੀ ਹੋਰ ਪ੍ਰੋਜੈਕਟਾਂ ’ਤੇ ਵੀ ਕੰਮ ਹੋ ਰਿਹਾ ਹੈ।

ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਨਸ਼ੇ ਦੀ ਚੇਨ ਤੋੜਨ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਸ ਵਾਰ ਇਸ ਪ੍ਰੋਜੈਕਟ ਵਿਚ ਸਫਲਤਾ ਵੀ ਮਿਲੇਗੀ।  

RELATED ARTICLES

Most Popular

Recent Comments