ਚੋਣ ਕਮੀਸ਼ਨ ਵਲੋਂ 2022 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਈਆਂ ਸ਼ੁਰੂ
2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀਆਂ ਪਾਰਟੀਆਂ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਚੋਣਾਂ ਨੂੰ ਲੈ ਕੇ ਆਪਣਾ ਉਤਸ਼ਾਹ ਵੀ ਦਿਖਾ ਰਹੀਆਂ ਹਨ, ਇਸ ਨੂੰ ਦੇਖਦਿਆਂ ਚੋਣ ਕਮਿਸ਼ਨ ਵੱਲੋਂ ਵੀ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਦਸ ਦਈਏ ਕਿ ਪੰਜ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਸੂਬਿਆਂ ਦੇ ਚੀਫ ਇਲੈਕਸ਼ਨ ਕਮਿਸ਼ਨਰਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ ਹੈ। ਜਿਸ ‘ਚ ਵੱਖ-ਵੱਖ ਸੂਬਿਆਂ ਯਾਨੀ ਕਿ ਪੰਜਾਬ, ਉੱਤਰਾਖੰਡ, ਗੋਆ, ਉੱਤਰ ਪ੍ਰਦੇਸ਼ ਤੇ ਮਣੀਪੁਰ ਦੇ ਅਧਿਕਾਰੀ ਮੌਜੂਦ ਰਹੇ।
ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਅਧਿਕਾਰੀਆਂ ਨਾਲ ਚੋਣਾਂ ਨੂੰ ਲੈ ਕੇ ਗੱਲਬਾਤ ਕੀਤੀ ਤੇ ਚੋਣਾਂ ਲਈ ਬਣਦੇ ਇੰਤਜ਼ਾਮ ਪੂਰੇ ਕਰਨ ਦੇ ਆਦੇਸ਼ ਦਿੱਤੇ। ਉਹਨਾਂ ਕਿਹਾ ਕਿ ਬੁਨਿਆਦੀ ਢਾਂਚੇ, ਵੋਟ ਲਿਸਟਾਂ ਨੂੰ ਅਪਡੇਟ ਤੇ ਵੋਟਰ ਐਜੂਕੇਸ਼ਨ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਚੋਣਾਂ ਸਮੇਂ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਦੱਸਣਯੋਗ ਹੈ ਜਾਣਕਾਰੀ ਮਿਲ ਰਹੀ ਹੈ ਕਿ ਵਿਧਾਨ ਸਭਾ ਚੋਣਾਂ ਪੰਜਾਬ ਸਣੇ 5 ਸੂਬਿਆਂ ‘ਚ ਫਰਵਰੀ 2022 ‘ਚ ਹੋ ਸਕਦੀਆਂ ਹਨ, ਜਿਸ ਨੂੰ ਲੈ ਕੇ ਜਿਥੇ ਰਾਜਨੀਤਕ ਪਾਰਟੀਆਂ ਨੇ ਕਮਰ ਕਸ ਲਈ ਹੈ, ਉਥੇ ਹੀ ਵੋਟਰਾਂ ‘ਚ ਨਵੀ ਸਰਕਾਰ ਬਣਾਉਣ ਲਈ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਹਨਾਂ ਸਬ ਦੇ ਵਿਚ ਈ ਵੀ ਐਮ ਇੱਕ ਅਹਿਮ ਮੁਦਾ ਸਾਬਿਤ ਹੋ ਸਕਦਾ ਹੈ। ਜੋ ਕਿ ਆਉਣ ਵਾਲੇ ਸਮੇਂ ਚ ਚਰਚਾ ਦਾ ਵਿਸ਼ਾ ਰਹੇਗਾ।