ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਮੰਤਰੀ ਮੰਡਲ ਦਾ ਵਿਸਥਾਰ ਕੱਲ ਸ਼ਾਮ ਨੂੰ ਹੋ ਸਕਦਾ ਹੈ। ਸੂਤਰਾਂ ਮੁਤਾਬਕ ਇਸ ਸਬੰਧੀ ਗਵਰਨਰ ਹਾਊਸ ਤੋਂ ਵੀ ਇਜਾਜ਼ਤ ਮੰਗੀ ਗਈ ਹੈ। ਹਾਲਾਂਕਿ ਹੁਣ ਤੱਕ ਪਾਰਟੀ ਆਗੂ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ। ਸੂਤਰਾਂ ਮੁਤਾਬਕ ਚਾਰ ਮੰਤਰੀਆਂ ਦੀ ਛੁੱਟੀ ਵੀ ਤੈਅ ਮੰਨੀ ਜਾ ਰਹੀ ਹੈ। ਜਦਕਿ ਪੰਜ ਨਵੇਂ ਚਿਹਰੇ ਸ਼ਾਮਲ ਕੀਤੇ ਜਾ ਸਕਦੇ ਹਨ।
ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਦੀਆਂ ਤਿਆਰੀਆਂ
RELATED ARTICLES