Sunday, July 7, 2024
HomePunjabi NewsLiberal Breakingਪੰਜਾਬ ਦਾ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ੇ ਨੂੰ ਪੱਕੇ ਤੌਰ ਤੇ...

ਪੰਜਾਬ ਦਾ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ੇ ਨੂੰ ਪੱਕੇ ਤੌਰ ਤੇ ਬੰਦ ਕਰਨ ਦੀਆਂ ਤਿਆਰੀਆਂ

ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਬੰਦ ਹੋਣ ਜਾ ਰਿਹਾ ਹੈ ਕਿਸਾਨਾਂ ਵੱਲੋਂ ਕੱਲ 30 ਜੂਨ ਨੂੰ ਇੱਥੇ ਪੱਕੇ ਤਾਲੇ ਲਗਾ ਦਿੱਤੇ ਜਾਣਗੇ ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਇਸ ਟੋਲ ਪਲਾਜੇ ਨੂੰ ਬੰਦ ਕੀਤਾ ਗਿਆ ਹੈ ਜਿਸ ਦੇ ਨਾਲ ਹੁਣ ਤੱਕ 6 ਲੱਖ ਤੋਂ ਵੱਧ ਵਾਹਨਾਂ ਵੱਲੋਂ ਇਹ ਟੋਲ ਟੈਕਸ ਬਿਨਾਂ ਪਰਚੀ ਦੇ ਅਦਾ ਕੀਤਾ ਜਾ ਚੁੱਕਾ ਹੈ।

ਇਸ ਕਾਰਨ ਲੋਕਾਂ ਦੀ ਕਰੀਬ 15 ਕਰੋੜ ਰੁਪਏ ਦੀ ਬੱਚਤ ਹੋਈ ਹੈ। ਕਿਸਾਨਾਂ ਦੀ ਮੰਗ ਹੈ ਕਿ ਟੋਲ ਟੈਕਸ ਦੀ ਪੁਰਾਣੀ ਦਰ 150 ਰੁਪਏ ਪ੍ਰਤੀ ਚਾਰ ਪਹੀਆ ਵਾਹਨ ਰੱਖੀ ਜਾਵੇ। ਕਿਸਾਨ ਆਗੂ ਇੰਦਰਬੀਰ ਕਾਦੀਆਂ ਨੇ ਕਿਹਾ ਕਿ ਲੋਕਾਂ ਦੀ ਲੁੱਟ ਬੰਦ ਹੋ ਗਈ ਹੈ। ਕਿਸਾਨ ਪਿਛਲੇ 14 ਦਿਨਾਂ ਤੋਂ ਲਗਾਤਾਰ ਟੋਲ ਪਲਾਜ਼ਾ ‘ਤੇ ਧਰਨਾ ਦੇ ਰਹੇ ਹਨ।

ਲਾਡੋਵਾਲ ਟੋਲ ‘ਤੇ ਪੁਰਾਣੀ ਕਾਰ ਦਾ ਟੈਕਸ ਇਕ ਤਰਫਾ 215 ਰੁਪਏ ਅਤੇ ਰਾਊਂਡ ਟ੍ਰਿਪ ਲਈ 325 ਰੁਪਏ ਸੀ ਅਤੇ ਮਹੀਨਾਵਾਰ ਪਾਸ 7175 ਰੁਪਏ ਸੀ। ਨਵੀਂ ਦਰ ਵਿੱਚ, ਇੱਕ ਤਰਫਾ ਕਿਰਾਇਆ 220 ਰੁਪਏ ਅਤੇ ਰਾਊਂਡ ਟ੍ਰਿਪ 330 ਰੁਪਏ ਅਤੇ ਮਹੀਨਾਵਾਰ ਪਾਸ 7360 ਰੁਪਏ ਹੋਵੇਗਾ।

RELATED ARTICLES

Most Popular

Recent Comments