Sunday, July 7, 2024
HomePunjabi Newsਕੰਚਨਜੰਗਾ ਰੇਲ ਹਾਦਸੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪੀਐਮ ਮੋਦੀ ਨੇ ਪ੍ਰਗਟਾਇਆ...

ਕੰਚਨਜੰਗਾ ਰੇਲ ਹਾਦਸੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪੀਐਮ ਮੋਦੀ ਨੇ ਪ੍ਰਗਟਾਇਆ ਦੁੱਖ

ਰੇਲ ਹਾਦਸੇ ’ਚ ਮੌਤਾਂ ਦੀ ਗਿਣਤੀ 15 ਹੋਈ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੇ ਦਾਰਜੀਲਿੰਗ ਵਿਚ ਅੱਜ ਸੋਮਵਾਰ ਸਵੇਰੇ ਕਰੀਬ 9 ਵਜੇ ਇਕ ਮਾਲਗੱਡੀ ਟਰੇਨ ਨੇ ਕੰਚਨਜੰਗਾ ਐਕਸਪ੍ਰੈਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਰੇਲ ਹਾਦਸੇ ’ਚ ਕੰਚਨਜੰਗਾ ਐਕਸਪ੍ਰੈਸ ਦੇ 3 ਡੱਬੇ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਏ ਹਨ ਅਤੇ 15 ਵਿਅਕਤੀਆਂ ਦੀ ਮੌਤ ਵੀ ਹੋ ਗਈ। ਇਸ ਹਾਦਸੇ ਵਿਚ 30 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ। ਕੰਚਨਜੰਗਾ ਐਕਸਪ੍ਰੈਸ ਅਗਰਤਲਾ ਤੋਂ ਪੱਛਮੀ ਬੰਗਾਲ ਦੇ ਸਿਆਲਦਾਹ ਜਾ ਰਹੀ ਸੀ।

ਇਸ ਰੇਲ ਹਾਦਸੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰੇਲਵੇ ਦੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮਿ੍ਰਤਕ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਲਈ ਕਾਮਨਾ ਕੀਤੀ ਹੈ।  

RELATED ARTICLES

Most Popular

Recent Comments