More
    HomePunjabi Newsਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ...

    ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਕਿਹਾ ਈਦ ਮੁਬਾਰਕ

    ਮੁੱਖ ਮੰਤਰੀ ਮਾਨ ਬੋਲੇ : ਦੁਆ ਕਰਦੇ ਹਾਂ ਕਿ ਸਾਂਝੀਵਾਲਤਾ ਅਤੇ ਆਪਸੀ ਪਿਆਰ ਬਣਿਆ ਰਹੇ

    ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਅਤੇ ਵਿਦੇਸ਼ਾਂ ’ਚ ਅੱਜ ਈਦ ਉਲ ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਦੀਆਂ ਪ੍ਰਮੁੱਖ ਹਸਤੀਆਂ ਵੱਲੋਂ ਦੇਸ਼ ਵਾਸੀਆਂ ਨੂੰ ਆਪਣੇ-ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਰਾਹੀਂ ਮੁਬਾਰਕਬਾਦ ਦਿੱਤੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਟਵੀਟ ਕਰਕੇ ਕਿਹਾ ਕਿ ਮੈਂ ਸਾਰੇ ਦੇਸ਼ ਵਾਸੀਆਂ, ਖਾਸ ਕਰਕੇ ਮੇਰੇ ਮੁਸਲਿਮ ਭਰਾਵਾਂ ਅਤੇ ਭੈਣਾਂ ਨੂੰ ਈਦ-ਉਲ-ਫ਼ਿਤਰ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦੀ ਹਾਂ। ਰਮਜ਼ਾਨ ਦੇ ਪਵਿੱਤਰ ਮਹੀਨੇ ਤੋਂ ਬਾਅਦ ਮਨਾਇਆ ਜਾਣ ਵਾਲਾ ਇਹ ਤਿਉਹਾਰ ਏਕਤਾ, ਸਦਭਾਵਨਾ ਅਤੇ ਭਾਈਚਾਰੇ ਦਾ ਸੁਨੇਹਾ ਲੈ ਕੇ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸ਼ੁਭ ਮੌਕੇ ’ਤੇ ਮੈਂ ਕਾਮਨਾ ਕਰਦੀ ਹਾਂ ਕਿ ਸਾਡਾ ਦੇਸ਼ ਤਰੱਕੀ ਦੇ ਰਾਹ ’ਤੇ ਅੱਗੇ ਵਧਦਾ ਰਹੇ ਅਤੇ ਸਾਰੇ ਦੇਸ਼ ਵਾਸੀ ਹਮੇਸ਼ਾ ਸ਼ਾਂਤੀ ਅਤੇ ਭਾਈਚਾਰਕ ਸਾਂਝ ਨਾਲ ਰਹਿਣ।

    ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਦੇਸ਼ ਵਾਸੀਆਂ ਅਤੇ ਖਾਸ ਕਰਕੇ ਪੰਜਾਬੀਆਂ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਦੁਆ ਕਰਦੇ ਹਾਂ ਕਿ ਆਪਸੀ ਪਿਆਰ ਅਤੇ ਸਾਂਝੀਵਾਲਤਾ ਬਣੀ ਰਹੇ ਅਤੇ ਈਲ ਉਲ ਫਿਤਰ ਦੇ ਪਵਿੱਤਰ ਦਿਹਾੜੇ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ।

    RELATED ARTICLES

    Most Popular

    Recent Comments