More
    HomePunjabi Newsਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚਾਰ ਹਸਤੀਆਂ ਨੂੰ ਮਰਨ ਉਪਰੰਤ ਭਾਰਤ ਰਤਨ ਨਾਲ...

    ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚਾਰ ਹਸਤੀਆਂ ਨੂੰ ਮਰਨ ਉਪਰੰਤ ਭਾਰਤ ਰਤਨ ਨਾਲ ਕੀਤਾ ਸਨਮਾਨਿਤ

    ਲਾਲ ਕ੍ਰਿਸ਼ਨ ਅਡਵਾਨੀ ਨੂੰ 31 ਮਾਰਚ ਨੂੰ ਦਿੱਤਾ ਜਾਵੇਗਾ ਭਾਰਤ ਰਤਨ

    ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਅੱਜ ਸ਼ਨੀਵਾਰ ਨੂੰ 4 ਸਖਸ਼ੀਅਤਾਂ ਨੂੰ ਮਰਨ ਉਪਰੰਤ ਦੇਸ਼ ਦੇ ਸਰਵਉਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀ ਵੀ ਨਰਸਿਮ੍ਹਾ ਰਾਓ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੁਰੀ ਠਾਕੁਰ ਅਤੇ ਖੇਤੀ ਵਿਗਿਆਨੀ ਡਾ. ਐਮ ਐਸ ਸਵਾਮੀਨਾਥਨ ਦਾ ਨਾਮ ਸ਼ਾਮਲ ਹੈ।

    ਰਾਸ਼ਟਰਪਤੀ ਭਵਨ ’ਚ ਆਯੋਜਿਤ ਕੀਤੇ ਗਏ ਸਮਾਰੋਹ ਦੌਰਾਨ ਚਾਰੋ ਸਖਸ਼ੀਅਤਾਂ ਦੇ ਪਰਿਵਾਰਕ ਮੈਂਬਰਾਂ ਜਿਨ੍ਹਾਂ ’ਚ ਨਰਸਿਮ੍ਹਾ ਰਾਓ ਦੇ ਪੁੱਤਰ ਪੀਵੀ ਪ੍ਰਭਾਕਰ ਰਾਓ, ਚੌਧਰੀ ਚਰਨ ਸਿੰਘ ਦੇ ਪੋਤੇ ਜਯੰਤ ਚੌਧਰੀ, ਕਰਪੁਰੀ ਠਾਕੁਰ ਦੇ ਪੁੱਤਰ ਰਾਮਨਾਥ ਠਾਕੁਰ ਅਤੇ ਐਮ ਐਸ ਸਵਾਮੀਨਾਥਨ ਦੀ ਬੇਟੀ ਨਿੱਤਿਆ ਰਾਓ ਨੇ ਰਾਸ਼ਟਰਪਤੀ ਕੋਲੋਂ ਇਹ ਸਨਮਾਨ ਹਾਸਲ ਕੀਤਾ। ਜਦਕਿ ਭਾਰਤੀ ਜਨਤਾ ਪਾਰਟੀ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ 31 ਮਾਰਚ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਦਰੋਪਦੀ ਮੁਰਮੂ ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਜਾ ਕੇ ਉਨ੍ਹਾਂ ਨੂੰ ਸਨਮਾਨਿਤ ਕਰਨਗੇ। ਖਰਾਬ ਸਿਹਤ ਦੇ ਚਲਦਿਆਂ ਅਡਵਾਨੀ ਅੱਜ ਦੇ ਸਨਮਾਨ ਸਮਾਰੋਹ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋ ਸਕੇ। ਅਡਵਾਨੀ ਨੂੰ ਰਾਸ਼ਟਰਪਤੀ ਵੱਲੋਂ ਸਨਮਾਨਿਤ ਕੀਤੇ ਜਾਣ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਵੀ ਮੌਜੂਦ ਰਹਿਣਗੇ।

    RELATED ARTICLES

    Most Popular

    Recent Comments