Sunday, July 7, 2024
HomePunjabi NewsLiberal Breakingਰਾਸ਼ਟਰਪਤੀ ਦਰੋਪਤੀ ਮੁਰਮੂ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੇ ਪਹੁੰਚੇ

ਰਾਸ਼ਟਰਪਤੀ ਦਰੋਪਤੀ ਮੁਰਮੂ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੇ ਪਹੁੰਚੇ

ਰਾਸ਼ਟਰਪਤੀ ਦਰੋਪਤੀ ਮੁਰਮੂ ਅੱਜ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੇ ਪਹੁੰਚੇ । ਉਹਨਾਂ ਦੇ ਪਹੁੰਚਣ ਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਨਕ ਬਨਵਾਰੀ ਲਾਲਪੁਰ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤਰੇ ਵੀ ਹਾਜ਼ਰ ਸਨ। ਪੰਜਾਬ ਟੂਰਿਜ਼ਮ ਮਿਨਿਸਟਰ ਅਨਮੋਲ ਗਗਨ ਮਾਨ ਵੀ ਮੌਕੇ ਤੇ ਮੌਜੂਦ ਸਨ ਦੱਸਣਯੋਗ ਹੈ ਕੀ ਰਾਸ਼ਟਰਪਤੀ ਮੁਰਮੂ ਅੱਜ ਤੋਂ ਚਾਰ ਦਿਨਾਂ ਦੇ ਹਿਮਾਚਲ ਦੌਰੇ ਤੇ ਹਨ ਇਸੇ ਦੇ ਚਲਦੇ ਅੱਜ ਚੰਡੀਗੜ੍ਹ ਏਅਰਪੋਰਟ ਪਹੁੰਚੇ ਸਨ।

ਉਹ ਸ਼ਿਮਲਾ ਤੋਂ ਕਰੀਬ 13 ਕਿਲੋਮੀਟਰ ਦੂਰ ਮਸ਼ੋਬਰਾ ਸਥਿਤ ਰਾਸ਼ਟਰਪਤੀ ਭਵਨ ‘ਚ ਚਾਰ ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ‘ਤੇ ਰਹੇਗੀ। ਹਰ ਸਾਲ ਦੇਸ਼ ਦੇ ਰਾਸ਼ਟਰਪਤੀ ਗਰਮੀਆਂ ‘ਚ ਆਪਣੇ ਪਰਿਵਾਰ ਨਾਲ ਇੱਥੇ ਦੌਰੇ ‘ਤੇ ਆਉਂਦੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਇਹ ਦੂਜਾ ਦੌਰਾ ਹੈ। ਉਹ ਪਿਛਲੀ ਵਾਰ ਵੀ ਇੱਥੇ ਆਈ ਸੀ। ਇਹ ਇਮਾਰਤ ਲਗਭਗ 173 ਸਾਲ ਪੁਰਾਣੀ ਹੈ। ਜਿਸ ਨੂੰ ਰਾਸ਼ਟਰਪਤੀ ਭਵਨ ਦਾ ਨਾਂ ਦਿੱਤਾ ਗਿਆ ਹੈ। ਇਸ ਦਾ ਖੇਤਰਫਲ ਲਗਭਗ 10628 ਵਰਗ ਫੁੱਟ ਹੈ। ਇਹ 2023 ਵਿੱਚ ਪਹਿਲੀ ਵਾਰ ਜਨਤਾ ਲਈ ਵੀ ਖੋਲ੍ਹਿਆ ਗਿਆ ਸੀ।

RELATED ARTICLES

Most Popular

Recent Comments