ਯੂਪੀ ਦੀ ਰਾਜਪਾਲ ਅਤੇ ਮੁੱਖ ਮੰਤਰੀ ਨੇ ਰਾਸ਼ਟਰਪਤੀ ਦਾ ਕੀਤਾ ਸਵਾਗਤ
ਪ੍ਰਯਾਗਰਾਜ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਸੋਮਵਾਰ ਨੂੰ ਮਹਾਂਕੁੰਭ ਮੇਲੇ ਦੌਰਾਨ ਤਿ੍ਵੇਣੀ ਦੇ ਸੰਗਮ ਉੱਤੇ ਆਸਥਾ ਦੀ ਡੁਬਕੀ ਲਾਈ। ਇਸ ਦੌਰਾਨ ਘਾਟ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਤੋਂ ਪਹਿਲਾਂ ਪ੍ਰਯਾਗਰਾਜ ਹਵਾਈ ਅੱਡੇ ਉੱਤੇ ਪੁੱਜੀ ਰਾਸ਼ਟਰਪਤੀ ਮੁਰਮੂ ਦਾ ਯੂਪੀ ਦੀ ਰਾਜਪਾਲ ਆਨੰਦੀਬੇਨ ਪਟੇਲ ਤੇ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਅਨਾਥ ਨੇ ਸਵਾਗਤ ਕੀਤਾ। ਮੁਰਮੂ ਨੇ ਤਿ੍ਵੇਣੀ ਦੇ ਸੰਗਮ ’ਤੇ ਪਰਵਾਸੀ ਪੰਛੀਆਂ ਨੂੰ ਚੋਗਾ ਵੀ ਪਾਇਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਆਪਣੇ ਪਰਿਵਾਰ ਨਾਲ ਸੰਗਮ ਦੇ ਘਾਟ ’ਤੇ ਇਸ਼ਨਾਨ ਕੀਤਾ। ਦੱਸਣਯੋਗ ਹੈ ਕਿ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਨੇ ਵੀ ਮਹਾਂਕੁੰਭ ਦੌਰਾਨ ਇਸ਼ਨਾਨ ਕੀਤਾ ਸੀ।