ਨਵੀਂ ਦਿੱਲੀ: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੀਰਵਾਰ ਨੂੰ 7 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਰਾਜਪਾਲ ਅਤੇ ਐਲਜੀ ਬਦਲ ਦਿੱਤੇ ਹਨ। ਅੰਮ੍ਰਿਤਸਰ ਦੇ ਰਹਿਣ ਵਾਲੇ ਸਾਬਕਾ ਸੀਨੀਅਰ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਨਵਾਂ ਉਪ-ਰਾਜਪਾਲ (LG) ਨਿਯੁਕਤ ਕੀਤਾ ਗਿਆ ਹੈ। ਉਹ ਵਿਨੈ ਕੁਮਾਰ ਸਕਸੈਨਾ ਦੀ ਜਗ੍ਹਾ ਲੈਣਗੇ, ਜਿਨ੍ਹਾਂ ਨੂੰ ਹੁਣ ਲਦਾਖ ਦਾ ਉਪ-ਰਾਜਪਾਲ ਲਾਇਆ ਗਿਆ ਹੈ। ਸੰਧੂ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।
ਰਾਸ਼ਟਰਪਤੀ ਮੁਰਮੂ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ: ਤਰਨਜੀਤ ਸਿੰਘ ਸੰਧੂ ਬਣੇ ਦਿੱਲੀ ਦੇ ਨਵੇਂ LG; ਵਿਨੈ ਸਕਸੈਨਾ ਨੂੰ ਲਦਾਖ ਭੇਜਿਆ
RELATED ARTICLES


