ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਿਵਾਸ ‘ਤੇ ਸਿੰਦੂਰ ਦਾ ਪੌਦਾ ਲਗਾਇਆ। ਇਹ ਪੌਦਾ ਉਨ੍ਹਾਂ ਨੂੰ 25-26 ਮਈ ਨੂੰ ਆਪਣੇ ਗੁਜਰਾਤ ਦੌਰੇ ਦੌਰਾਨ ਕੱਛ ਵਿੱਚ 1971 ਦੇ ਭਾਰਤ-ਪਾਕਿ ਯੁੱਧ ਵਿੱਚ ਬਹਾਦਰੀ ਦਿਖਾਉਣ ਵਾਲੀਆਂ ਔਰਤਾਂ ਦੇ ਇੱਕ ਸਮੂਹ ਦੁਆਰਾ ਤੋਹਫ਼ੇ ਵਜੋਂ ਦਿੱਤਾ ਗਿਆ ਸੀ। ਦਰਅਸਲ, ਇਸ ਸਿੰਦੂਰ ਦੇ ਪੌਦੇ ਨੂੰ ਆਪ੍ਰੇਸ਼ਨ ਸਿੰਦੂਰ ਨਾਲ ਜੋੜਿਆ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਲਗਾਇਆ ਪੌਦਾ
RELATED ARTICLES