Sunday, June 16, 2024
HomePunjabi Newsਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ’ਚ ਫਤਿਹ ਰੈਲੀ ਨੂੰ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ’ਚ ਫਤਿਹ ਰੈਲੀ ਨੂੰ ਕੀਤਾ ਸੰਬੋਧਨ

ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾਉਣ ਦੀ ਕੀਤੀ ਅਪੀਲ

ਪਟਿਆਲਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਦੋ ਦਿਨਾ ਦੌਰੇ ’ਤੇ ਪਟਿਆਲਾ ਪਹੁੰਚੇ। ਉਨ੍ਹਾਂ ਅੱਜ ਦੀ ਫਤਿਹ ਰੈਲੀ ਦੌਰਾਨ ਪਟਿਆਲਾ ਤੋਂ ਪ੍ਰਨੀਤ ਕੌਰ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕੀ, ਸੰਗਰੂਰ ਤੋਂ ਅਰਵਿੰਦ ਖੰਨਾ, ਫਰੀਦਕੋਟ ਤੋਂ ਹੰਸ ਰਾਜ ਹੰਸ ਅਤੇ ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਕਾਂਗਰਸ ਪਾਰਟੀ ’ਤੇ ਸਿਆਸੀ ਨਿਸ਼ਾਨੇ ਵਿੰਨੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਗਜ਼ੀ ਮੁੱਖ ਮੰਤਰੀ ਦੱਸਦੇ ਹੋਏ ਕਿਹਾ ਕਿ ਪੰਜਾਬ ਦੀ ਸਰਕਾਰ ਕਰਜ਼ੇ ਦੇ ਸਹਾਰੇ ਚੱਲ ਰਹੀ ਹੈ ਅਤੇ ਇਸ ਮੰਤਰੀ ਅਤੇ ਸੰਤਰੀ ਮੌਜ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਦਿੱਲੀ ਦਰਬਾਰ ਤੋਂ ਹੀ ਵਿਹਲ ਨਹੀਂ ਮਿਲਦੀ ਜਦਕਿ ਪੰਜਾਬ ਨੂੰ ਨਸ਼ਿਆਂ ਨੇ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਨਾਂ ਦੀ ਵੀ ਕੋਈ ਚੀਜ਼ ਨਹੀਂ, ਇਥੇ ਆਏ ਦਿਨ ਸ਼ਰ੍ਹੇਆਮ ਕਤਲ ਹੁੰਦੇ ਹਨ ਪ੍ਰੰਤੂ ਪੰਜਾਬ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ’ਤੇ ਝੂਠ ਦੀ ਰਾਜਨੀਤੀ ਕਰਨ ਦਾ ਆਰੋਪ ਵੀ ਲਗਾਇਆ। ਉਧਰ ਨਰਿੰਦਰ ਮੋਦੀ ਦੀ ਫਤਿਹ ਰੈਲੀ ਦਾ ਵਿਰੋਧ ਕਰਨ ਲਈ ਆ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਨੇ ਰਸਤੇ ਵਿਚ ਹੀ ਰੋਕ ਲਿਆ ਅਤੇ ਉਨ੍ਹਾਂ ਨੂੰ ਰੈਲੀ ਵਾਲੀ ਥਾਂ ’ਤੇ ਨਹੀਂ ਪਹੁੰਚਣ ਦਿੱਤਾ ਗਿਆ।

RELATED ARTICLES

Most Popular

Recent Comments