HomePunjabi Newsਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਪਹੁੰਚੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਪਹੁੰਚੇ

ਪੀਐਮ ਮੋਦੀ ਭਲਕੇ ਬੁੱਧਵਾਰ ਨੂੰ ਬਿ੍ਕਸ ਸੰਮੇਲਨ ’ਚ ਲੈਣਗੇ ਹਿੱਸਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿ੍ਕਸ ਸੰਮੇਲਨ ਵਿਚ ਸ਼ਾਮਲ ਹੋਣ ਲਈ ਰੂਸ ਦੇ ਕਜ਼ਾਨ ਸ਼ਹਿਰ ਪਹੁੰਚ ਗਏ ਹਨ। ਪੀਐਮ ਮੋਦੀ ਦਾ ਇਹ ਦੋ ਦਿਨਾਂ ਦਾ ਦੌਰਾ ਹੈ ਅਤੇ ਉਹ ਚਾਰ ਮਹੀਨਿਆਂ ਵਿਚ ਦੂਜੀ ਵਾਰ ਰੂਸ ਦੇ ਦੌਰੇ ’ਤੇ ਗਏ ਹਨ। ਇਸ ਤੋਂ ਪਹਿਲਾਂ ਪੀਐਮ ਮੋਦੀ ਜੁਲਾਈ ਮਹੀਨੇ ਵਿਚ ਭਾਰਤ-ਰੂਸ ਸਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਪਹੁੰਚੇ ਸਨ। ਭਾਰਤੀ ਵਿਦੇਸ਼ ਮੰਤਰਾਲੇ ਦੇ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਬੁੱਧਵਾਰ ਨੂੰ ਬਿ੍ਕਸ ਦੀ ਮੀਟਿੰਗ ਵਿਚ ਹਿੱਸਾ ਲੈਣਗੇ ਅਤੇ ਇਹ ਮੀਟਿੰਗ ਦੋ ਸੈਸ਼ਨਾਂ ਵਿਚ ਹੋਵੇਗੀ।

ਪ੍ਰਧਾਨ ਮੰਤਰੀ ਵਲੋਂ ਬਿ੍ਕਸ ਮੈਂਬਰ ਦੇਸ਼ਾਂ ਦੇ ਆਪਣੇ ਹਮਰੁਤਬਾ ਨਾਲ ਦੁਵੱਲੀ ਮੀਟਿੰਗਾਂ ਕਰਨ ਦੀ ਵੀ ਉਮੀਦ ਹੈ।  ਬਿ੍ਕਸ ਸੰਮੇਲਨ ਦੀ ਸਾਈਡ ਲਾਈਨ ਵਿਚ ਪ੍ਰਧਾਨ ਮੰਤਰੀ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਗੱਲਬਾਤ ਹੋਣ ਦੀ ਸੰਭਾਵਨਾ ਵੀ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਦੱਸਿਆ ਸੀ ਕਿ ਭਾਰਤ ਅਤੇ ਚੀਨ ਵਿਚਾਲੇ ਲੱਦਾਖ ਵਿਚ ਪੈਟਰੋਲਿੰਗ ਨੂੰ ਲੈ ਕੇ ਸਮਝੌਤੇ ’ਤੇ ਸਹਿਮਤੀ ਬਣ ਗਈ ਹੈ। 

RELATED ARTICLES

Most Popular

Recent Comments