Saturday, July 27, 2024
HomePunjabi NewsLiberal Breakingਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਏਈ ਪਹੁੰਚੇ, ਗਾਰਡ ਆਫ਼ ਆਨਰ ਨਾਲ ਸਵਾਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਏਈ ਪਹੁੰਚੇ, ਗਾਰਡ ਆਫ਼ ਆਨਰ ਨਾਲ ਸਵਾਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਏਈ ਪਹੁੰਚ ਗਏ ਹਨ। ਇੱਥੇ ਉਨ੍ਹਾਂ ਦਾ ਗਾਰਡ ਆਫ਼ ਆਨਰ ਨਾਲ ਸਵਾਗਤ ਕੀਤਾ ਗਿਆ। ਯੂਏਈ ਦੇ ਰਾਸ਼ਟਰਪਤੀ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੇ ਮੋਦੀ ਨੂੰ ਗਲੇ ਲਗਾਇਆ। ਰਸਮੀ ਸਵਾਗਤ ਤੋਂ ਬਾਅਦ ਦੋਹਾਂ ਨੇਤਾਵਾਂ ਨੇ ਦੁਵੱਲੀ ਬੈਠਕ ਕੀਤੀ। ਇਸ ਤੋਂ ਬਾਅਦ ਉਹ ‘ਅਹਲਾਨ ਮੋਦੀ’ (ਹੈਲੋ ਮੋਦੀ) ਪ੍ਰੋਗਰਾਮ ‘ਚ ਯੂਏਈ ‘ਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਕਰੀਬ 65 ਹਜ਼ਾਰ ਲੋਕਾਂ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ 14 ਫਰਵਰੀ ਨੂੰ ਰਾਜਧਾਨੀ ਅਬੂ ਧਾਬੀ ਵਿੱਚ ਦੇਸ਼ ਦੇ ਪਹਿਲੇ ਹਿੰਦੂ ਮੰਦਰ ਦਾ ਉਦਘਾਟਨ ਕਰਨਗੇ।

RELATED ARTICLES

Most Popular

Recent Comments