Tuesday, July 16, 2024
HomePunjabi Newsਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਹਬਾਜ਼ ਸ਼ਰੀਫ ਨੂੰ ਪਾਕਿ ਦਾ ਪ੍ਰਧਾਨ ਮੰਤਰੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਹਬਾਜ਼ ਸ਼ਰੀਫ ਨੂੰ ਪਾਕਿ ਦਾ ਪ੍ਰਧਾਨ ਮੰਤਰੀ ਬਣਨ ’ਤੇ ਦਿੱਤੀ ਵਧਾਈ

ਸ਼ਾਹਬਾਜ਼ ਨੇ ਦੂੁਜੀ ਵਾਰ ਪਾਕਿਸਤਾਨ ਦੀ ਵਾਗਡੋਰ ਸੰਭਾਲੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦਾ ਨਵਾਂ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ। ਧਿਆਨ ਰਹੇ ਕਿ ਸ਼ਾਹਬਾਜ਼ ਸ਼ਰੀਫ ਨੇ ਲੰਘੇ ਕੱਲ੍ਹ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ ਹੈ ਅਤੇ ਸ਼ਾਹਬਾਜ਼ ਦੂਜੀ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ ਹਨ। ਇਸਦੇ ਚੱਲਦਿਆਂ ਨਰਿੰਦਰ ਮੋਦੀ ਨੇ ਸ਼ੋਸ਼ਲ ਮੀਡੀਆ ਰਾਹੀਂ ਸ਼ਾਹਬਾਜ਼ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈਆਂ ਦਿੱਤੀਆਂ ਹਨ।

ਵੋਟਿੰਗ ਦੇ ਆਰੋਪਾਂ ਨਾਲ ਪ੍ਰਭਾਵਿਤ ਹੋਈਆਂ ਚੋਣਾਂ ਤੋਂ ਕਰੀਬ ਇਕ ਮਹੀਨੇ ਬਾਅਦ ਆਰਥਿਕ ਤੰਗੀ ਨਾਲ ਜੂਝ ਰਹੇ ਪਾਕਿਸਤਾਨ ਵਿਚ ਸ਼ਾਹਬਾਜ਼ ਸ਼ਰੀਫ ਨੇ ਦੇਸ਼ ਦੀ ਵਾਗਡੋਰ ਸੰਭਾਲੀ ਹੈ। ਲੰਘੀ 8 ਫਰਵਰੀ ਨੂੰ ਪਾਕਿਸਤਾਨ ਵਿਚ ਆਮ ਚੋਣਾਂ ਹੋਈਆਂ ਸਨ। ਇਸ ਦੌਰਾਨ ਨਵਾਜ਼ ਸ਼ਰੀਫ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੂੂਜੇ ਨੰਬਰ ’ਤੇ ਰਹੀ ਅਤੇ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਸਮਰਥਨ ਵਾਲੇ ਆਜ਼ਾਦ ਉਮੀਦਵਾਰਾਂ ਨੇ ਸਭ ਤੋਂ ਵੱਧ ਸੀਟਾਂ ਜਿੱਤੀਆਂ ਸਨ, ਪਰ ਉਹ ਸੰਸਦ ਵਿਚ ਬਹੁਮਤ ਹਾਸਲ ਨਹੀਂ ਕਰ ਸਕੇ ਸਨ।  

RELATED ARTICLES

Most Popular

Recent Comments