HomePunjabi Newsਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿੰਦੀ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿੰਦੀ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਗ੍ਰਹਿ ਮੰਤਰੀ ਬੋਲੇ : ਸਾਰੀਆਂ ਭਾਰਤੀ ਭਾਸ਼ਾਵਾਂ ਸਾਡਾ ਮਾਣ ਤੇ ਵਿਰਸਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿੰਦੀ ਦਿਵਸ ਦੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਹਿੰਦੀ ਦਿਵਸ ’ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਿੰਦੀ ਦਿਵਸ ਦੇ ਮੌਕੇ ਦੇਸ਼ ਵਾਸੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਸਾਰੀਆਂ ਭਾਰਤੀ ਭਾਸ਼ਾਵਾਂ ਸਾਡਾ ਮਾਣ ਅਤੇ ਵਿਰਸਾ ਹਨ। ਭਾਸ਼ਾਵਾਂ ਨੂੰ ਅਮੀਰ ਕੀਤੇ ਬਿਨਾਂ ਅਸੀਂ ਅੱਗੇ ਨਹੀਂ ਵਧ ਸਕਦੇ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਭਾਸ਼ਾ ਹਿੰਦੀ ਦਾ ਹਰ ਭਾਰਤੀ ਭਾਸ਼ਾ ਨਾਲ ਅਟੁੱਟ ਰਿਸ਼ਤਾ ਹੈ। ਇਸ ਸਾਲ ਹਿੰਦੀ ਨੇ ਦੇਸ਼ ਦੀ ਸਰਕਾਰੀ ਭਾਸ਼ਾ ਵਜੋਂ ਜਨਤਕ ਸੰਚਾਰ ਅਤੇ ਰਾਸ਼ਟਰੀ ਏਕਤਾ ਦੇ 75 ਸਾਲ ਪੂਰੇ ਕਰ ਲਏ ਹਨ। ਮੈਨੂੰ ਭਰੋਸਾ ਹੈ ਕਿ ਸਾਰੀਆਂ ਭਾਰਤੀ ਭਾਸ਼ਾਵਾਂ ਨੂੰ ਨਾਲ ਲੈ ਕੇ, ਸਰਕਾਰੀ ਭਾਸ਼ਾ ਹਿੰਦੀ ਵਿਕਸਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵਿਚ ਯੋਗਦਾਨ ਪਾਉਂਦੀ ਰਹੇਗੀ।

RELATED ARTICLES

Most Popular

Recent Comments