Monday, July 8, 2024
HomePunjabi Newsਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਨੂੰ 6400 ਕਰੋੜ ਰੁਪਏ ਦੇ ਪ੍ਰੋਜੈਕਟਾਂ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਨੂੰ 6400 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਦਿੱਤੀ ਸੌਗਾਤ

ਕਿਹਾ : ਧਰਤੀ ਦੇ ਸਵਰਗ ’ਤੇ ਆਉਣ ਦਾ ਅਹਿਸਾਸ ਸ਼ਬਦਾਂ ’ਚ ਨਹੀਂ ਕੀਤਾ ਜਾ ਸਕਦਾ

ਜੰਮੂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਦੌਰੇ ’ਤੇ ਪਹੁੰਚੇ। ਉਨ੍ਹਾਂ ਸ੍ਰੀਨਗਰ ਦੇ ਬਖਸ਼ੀ ਸਟੇਡੀਅਮ ’ਚ ‘ਵਿਕਸਤ ਭਾਰਤ, ਵਿਕਸਤ ਜੰਮੂ-ਕਸ਼ਮੀਰ’ ਪ੍ਰੋਗਰਾਮ ਤਹਿਤ 6400 ਕਰੋੜ ਰੁਪਏ ਤੋਂ ਜ਼ਿਆਦਾ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਧਰਤੀ ਦੇ ਸਵਰਗ ’ਤੇ ਆਉਣ ਦਾ ਅਹਿਸਾਸ ਸ਼ਬਦਾਂ ’ਚ ਨਹੀਂ ਕੀਤਾ ਜਾ ਸਕਦਾ।

ਮੋਦੀ ਨੇ ਅੱਗੇ ਕਿਹਾ ਕਿ ਇਹ ਉਹ ਨਵਾਂ ਜੰਮੂ-ਕਸ਼ਮੀਰ ਹੈ, ਜਿਸ ਦਾ ਇੰਤਜ਼ਾਰ ਅਸੀਂ ਪਿਛਲੇ ਕਈ ਦਹਾਕਿਆਂ ਤੋਂ ਕਰ ਰਹੇ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ ਅਤੇ ਇਥੋਂ ਦਾ ਹਰ ਵਸਨੀਕ ਅਜ਼ਾਦੀ ਨਾਲ ਆਪਣਾ ਜੀਵਨ ਬਸਰ ਕਰ ਰਿਹਾ ਹੈ। ਇਹ ਸਭ ਧਾਰਾ 370 ਹਟਣ ਤੋਂ ਬਾਅਦ ਹੋਇਆ ਹੈ ਜਦਕਿ ਕਾਂਗਰਸ ਅਤੇ ਉਨ੍ਹਾਂ ਦੇ ਸਾਥੀ ਦਹਾਕਿਆਂ ਤੱਕ ਧਾਰਾ 370 ਦੇ ਨਾਮ ’ਤੇ ਜੰਮੂ-ਕਸ਼ਮੀਰ ਅਤੇ ਦੇਸ਼ ਨੂੰ ਗੁੰਮਰਾਹ ਕਰਦੇ ਰਹੇ। ਹੁਣ ਜੰਮੂ-ਕਸ਼ਮੀਰ ’ਚ ਧਾਰਾ 370 ਨਹੀਂ ਇਸ ਲਈ ਇਥੋਂ ਦੇ ਨੌਜਵਾਨਾਂ ਦੇ ਟੇਲੈਂਟ ਦਾ ਪੂਰਾ ਸਨਮਾਨ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਨਵੇਂ ਮੌਕੇ ਮਿਲ ਰਹੇ ਹਨ।

RELATED ARTICLES

Most Popular

Recent Comments