ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਸਮੇਤ ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਵਧਾਈ ਦਿੱਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਜੀਵਨ ਦੇ 74 ਸਾਲਾਂ ਨੂੰ ਪੂਰੇ ਕਰਦੇ ਹੋਏ 75ਵੇਂ ਸਾਲ ਵਿਚ ਪ੍ਰਵੇਸ਼ ਕਰ ਗਏ ਹਨ। ਇਸ ਮੌਕੇ ਉਨ੍ਹਾਂ ਦੇਸ਼ ਦੇ ਵੱਖ-ਵੱਖ ਰਾਜਨੀਤਿਕ ਆਗੂਆਂ ਵੱਲੋਂ ਵਧਾਈ ਦਿੱਤੀ ਗਈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਨਵੀਨਤਾਕਾਰੀ ਯਤਨ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਲਈ ਰਾਹ ਪੱਧਰਾ ਕਰਨ ਅਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ।
ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ ਦਾ ਜਨਮ 17 ਸਤੰਬਰ 1950 ਵਿਚ ਗੁਜਰਾਤ ਦੇ ਇਕ ਸ਼ਹਿਰ ਵਿਚ ਹੋਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਉੜੀਸਾ ਦੇ ਰਾਜਪਾਲ ਰਘੁਬਰ ਦਾਸ ਅਤੇ ਮੁੱਖ ਮੰਤਰੀ ਮੋਹਨ ਚਰਨ ਸਮੇਤ ਹੋਰਨਾਂ ਰਾਜਨੀਤਿਕ ਆਗੂਆਂ ਨੇ ਵੀ ਵਧਾਈ ਦਿੱਤੀ।