More
    HomePunjabi Newsਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਦੀ ਕੀਤੀ ਸ਼ਲਾਘਾ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਦੀ ਕੀਤੀ ਸ਼ਲਾਘਾ

    ਵਿਰੋਧੀ ਪਾਰਟੀਆਂ ਨੇ ਬਜਟ ਨੂੰ ਭੰਡਿਆ
    ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਬਜਟ 2025 ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਹਰ ਕੋਈ ਤੁਹਾਡੀ ਪ੍ਰਸ਼ੰਸਾ ਕਰ ਰਿਹਾ ਹੈ ਕਿ ਬਜਟ ਬਹੁਤ ਵਧੀਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਜਟ ਆਮ ਨਾਗਰਿਕਾਂ ਤੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਬਜਟ ਦਾ ਫੋਕਸ ਇਸ ਗੱਲ ’ਤੇ ਰਹਿੰਦਾ ਹੈ ਕਿ ਸਰਕਾਰ ਆਪਣਾ ਖਜ਼ਾਨਾ ਕਿਵੇਂ ਭਰੇਗੀ? ਪਰ ਇਹ ਬਜਟ ਉਸ ਦੇ ਬਿਲਕੁੱਲ ਉਲਟ ਹੈ। ਇਹ ਬਜਟ ਦੇਸ਼ ਦੇ ਨਾਗਰਿਕਾਂ ਦੀ ਜੇਬ ਕਿਵੇਂ ਭਰੇਗਾ, ਦੇਸ਼ ਦੇ ਨਾਗਰਿਕਾਂ ਦੀ ਬਚਤ ਕਿਵੇਂ ਹੋਵੇਗੀ ਅਤੇ ਉਹ ਦੇਸ਼ ਦੇ ਵਿਕਾਸ ਵਿਚ ਕਿਵੇਂ ਭਾਗੀਦਾਰ ਬਣਗੇ, ਨੂੰ ਧਿਆਨ ਵਿਚ ਰੱਖ ਕੇ ਬਣਾਇਆ ਗਿਆ ਹੈ।

    ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਬਜਟ ਵਿਚ ਸੁਧਾਰ ਵੱਲ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਪਰਮਾਣੂ ਊਰਜਾ ਵਿਚ ਨਿੱਜੀ ਖੇਤਰ ਨੂੰ ਉਤਸ਼ਾਹਿਤ ਕਰਨ ਦਾ ਫੈਸਲਾ ਬਹੁਤ ਇਤਿਹਾਸਕ ਹੈ। ਬਜਟ ਵਿਚ ਰੁਜ਼ਗਾਰ ਦੇ ਸਾਰੇ ਖੇਤਰਾਂ ਨੂੰ ਹਰ ਤਰ੍ਹਾਂ ਨਾਲ ਤਰਜੀਹ ਦਿੱਤੀ ਗਈ ਹੈ। ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਬਜਟ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਬਜਟ ਨੂੰ ਖੂਬ ਭੰਡਿਆ। ਵਿਰੋਧੀ ਪਾਰਟੀਆਂ ਨੇ ਕਿਹਾ ਕਿ ਪੇਸ਼ ਕੀਤੇ ਗਏ ਬਜਟ ਵਿਚ ਆਮ ਜਨਤਾ ਲਈ ਕੁੱਝ ਵੀ ਨਹੀਂ।

    RELATED ARTICLES

    Most Popular

    Recent Comments