ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਰਾਣੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਰਾਸ਼ੀ ਕੀਤੀ ਜਾਰੀ

ਕਿਹਾ : ਸਿੱਖਿਆ ਹੀ ਦੇਸ਼ ਦੀ ਤਕਦੀਰ ਨੂੰ ਬਦਲਣ ਦੀ ਰੱਖਦੀ ਹੈ ਤਾਕਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਸਿੱਖਿਆ ਨੀਤੀ-2020 ਦੇ ਤਿੰਨ ਸਾਲ ਪੂਰੇ ਹੋਣ ਦੇ ਮੌਕੇ ’ਤੇ ਆਲ ਇੰਡੀਆ ਐਜੂਕੇਸ਼ਨ ਕਨਵੈਨਸ਼ਨ ਦਾ ਉਦਘਾਟਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਨਾਲ ਭਾਰਤ ਮੰਡਪਮ, ਪ੍ਰਗਤੀ ਮੈਦਾਨ ਪਹੁੰਚੇ। ਦੋ ਦਿਨ ਚੱਲਣ ਵਾਲੇ ਇਸ ਪ੍ਰੋਗਰਾਮ ਦਾ ਉਦਘਾਟਨ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੰਘੀ 26 ਜੁਲਾਈ ਨੂੰ ਕੀਤਾ ਗਿਆ ਸੀ।

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 14 ਹਜ਼ਾਰ 500 ਪੁਰਾਣੇ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਲਈ ਪੀਐਮ ਸ੍ਰੀ ਸਕੀਮ ਦੇ ਤਹਿਤ ਦਿੱਤੀ ਜਾਣ ਵਾਲੀ ਰਕਮ ਦੀ ਪਹਿਲੀ ਕਿਸ਼ਤ ਵੀ ਜਾਰੀ ਕੀਤੀ। ਇਸ ਰਾਸ਼ੀ ਨਾਲ 14 ਹਜ਼ਾਰ 500 ਪੁਰਾਣੇ ਸਕੂਲਾਂ ਨੂੰ ਅਪਗਰੇਡ ਕਰਕੇ ਆਧੁਨਿਕ ਸਕੂਲਾਂ ਵਿਚ ਬਦਲਿਆ ਜਾਵੇਗਾ। ਸਕੂਲਾਂ ਨੂੰ ਮਾਡਰਨ ਬਣਾ ਕੇ ਬੱਚਿਆਂ ਨੂੰ ਸਮਾਰਟ ਐਜੂਕੇਸ਼ਨ ਨਾਲ ਜੋੜਿਆ ਜਾ ਸਕੇਗਾ।  ਪੰਜ ਸਾਲਾਂ ਦੇ ਅਰਸੇ ਦੌਰਾਨ ਇਨ੍ਹਾਂ ਸਕੂਲਾਂ ’ਤੇ 27 ਹਜ਼ਾਰ 360 ਕਰੋੜ ਰੁਪਏ ਖਰਚ ਕੀਤੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗੇ ਕਿਹਾ ਕਿ ਸਿੱਖਿਆ ਹੀ ਦੇਸ਼ ਦੀ ਤਕਦੀਰ ਨੂੰ ਬਦਲਣ ਦੀ ਤਾਕਤ ਰੱਖਦੀ ਹੈ। ਜਿਸ ਟੀਚੇ ਨਾਲ ਦੇਸ਼ ਅੱਗੇ ਵਧ ਰਿਹਾ ਹੈ, ਉਸ ਨੂੰ ਪ੍ਰਾਪਤ ਕਰਨ ਵਿਚ ਸਿੱਖਿਆ ਦੀ ਅਹਿਮ ਭੂਮਿਕਾ ਹੁੰਦੀ ਹੈ। 

MUST READ