HomePunjabi Newsਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਕੀਤੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਕੀਤੀ ਜਾਰੀ

ਦੇਸ਼ ਦੇ 9. 4 ਕਰੋੜ ਕਿਸਾਨਾਂ ਨੂੰ ਮਿਲਿਆ ਫਾਇਦਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਜਾਰੀ ਕਰ ਦਿੱਤੀ। ਇਸ ਨਾਲ ਕੁੱਲ 9.4 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 20,000 ਕਰੋੜ ਰੁਪਏ ਪਾਏ ਜਾਣਗੇ। ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ, ਯੋਗ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਵਿਚ 2,000 ਰੁਪਏ ਦਿੱਤੇ ਜਾਂਦੇ ਹਨ, ਜੋ ਕਿ 6,000 ਰੁਪਏ ਸਾਲਾਨਾ ਹੈ।

ਇਹ ਪੈਸਾ ਹਰ ਸਾਲ ਤਿੰਨ ਕਿਸ਼ਤਾਂ ਵਿਚ ਦਿੱਤਾ ਜਾਂਦਾ ਹੈ- ਅਪ੍ਰੈਲ-ਜੁਲਾਈ, ਅਗਸਤ-ਨਵੰਬਰ ਅਤੇ ਦਸੰਬਰ-ਮਾਰਚ। ਫੰਡ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਟਰਾਂਸਫਰ ਕੀਤਾ ਜਾਂਦਾ ਹੈ। 17ਵੀਂ ਕਿਸ਼ਤ ਇਸ ਸਾਲ ਜੂਨ ਵਿਚ ਪ੍ਰਧਾਨ ਮੰਤਰੀ ਮੋਦੀ ਦੁਆਰਾ ਜਾਰੀ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿਚ ਆਪਣੀ ਫੇਰੀ ਦੌਰਾਨ 18 ਜੂਨ, 2024 ਨੂੰ 9.26 ਕਰੋੜ ਤੋਂ ਵੱਧ ਕਿਸਾਨਾਂ ਨੂੰ 21,000 ਕਰੋੜ ਰੁਪਏ ਤੋਂ ਵੱਧ ਦੀ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕੀਤੀ ਸੀ। 16ਵੀਂ ਕਿਸ਼ਤ ਮੋਦੀ ਨੇ ਇਸ ਸਾਲ ਫਰਵਰੀ ’ਚ ਜਾਰੀ ਕੀਤੀ ਸੀ

RELATED ARTICLES

Most Popular

Recent Comments