ਫਰਾਂਸ ਦੇ ਰਾਸ਼ਟਰਪਤੀ ਇਮੈਨਅਲ ਮੈਕਰੋਨ ਨੇ ਦਿੱਤੀ ਜਾਣਕਾਰੀ
ਪੈਰਿਸ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਵਰੀ ਮਹੀਨੇ ਵਿਚ ਫ਼ਰਾਂਸ ਦਾ ਦੌਰਾ ਕਰਨਗੇ। ਇਹ ਦੌਰਾ 10 ਅਤੇ 11 ਫਰਵਰੀ ਨੂੰ ਹੋਣ ਵਾਲੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਸੰਮੇਲਨ ਲਈ ਹੋਵੇਗਾ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਫਰਾਂਸ ਦੇ ਆਪਣੇ ਸਰਕਾਰੀ ਦੌਰੇ ਤੋਂ ਤੁਰੰਤ ਬਾਅਦ ਇਸ ਕਾਨਫ਼ਰੰਸ ਵਿਚ ਸ਼ਾਮਿਲ ਹੋਣਗੇ।
ਇਸ ਦੌਰਾਨ ਉਹ ਏ.ਆਈ. ਅਤੇ ਇਸ ਨਾਲ ਸੰਬੰਧਿਤ ਮੁੱਦਿਆਂ ’ਤੇ ਚਰਚਾ ਕਰਨਗੇ। ਰਾਸ਼ਟਰਪਤੀ ਮੈਕਰੋਨ ਨੇ ਏ.ਆਈ. ਸੰਮੇਲਨ ਨੂੰ ਇਕ ਮਹੱਤਵਪੂਰਨ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਨਫ਼ਰੰਸ ਭਾਰਤ ਅਤੇ ਅਮਰੀਕਾ, ਚੀਨ, ਭਾਰਤ ਅਤੇ ਖਾੜੀ ਦੇਸ਼ਾਂ ਵਰਗੇ ਵੱਡੇ ਦੇਸ਼ਾਂ ਵਿਚਕਾਰ ਗੱਲਬਾਤ ਨੂੰ ਸੁਖਾਲਾ ਬਣਾਏਗੀ।