More
    HomePunjabi NewsPriyanka Gandhi ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

    Priyanka Gandhi ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

    ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ Priyanka

    ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਵੀਰਵਾਰ ਨੂੰ ਤੀਜਾ ਦਿਨ ਸੀ। ਇਸੇ ਦੌਰਾਨ ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਪਿ੍ਅੰਕਾ ਗਾਂਧੀ ਵੀ ਸਦਨ ਵਿਚ ਪਹੁੰਚੀ ਅਤੇ ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਅਹੁਦੇ ਦੀ ਸਹੁੰ ਚੁੱਕੀ। ਸਹੁੰ ਚੁੱਕਣ ਮੌਕੇ ਪਿ੍ਅੰਕਾ ਨੇ ਹੱਥ ਵਿਚ ਸੰਵਿਧਾਨ ਦੀ ਕਾਪੀ ਵੀ ਫੜੀ ਹੋਈ ਸੀ। ਇਸ ਮੌਕੇ ਪਿ੍ਅੰਕਾ ਦੇ ਨਾਲ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀ ਹਾਜ਼ਰ ਰਹੇ। ਪਿ੍ਅੰਕਾ ਨੇ ਕੇਰਲਾ ਦੇ ਵਾਇਨਾਡ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਜ਼ਿਮਨੀ ਚੋਣ ਜਿੱਤੀ ਹੈ ਅਤੇ ਪਹਿਲੀ ਵਾਰ ਸੰਸਦ ਮੈਂਬਰ ਬਣੀ ਹੈ।

    ਧਿਆਨ ਰਹੇ ਕਿ ਰਾਹੁਲ ਗਾਂਧੀ ਨੇ ਦੋ ਲੋਕ ਸਭਾ ਹਲਕਿਆਂ ਰਾਏ ਬਰੇਲੀ ਅਤੇ ਵਾਇਨਾਡ ਤੋਂ ਚੋਣ ਲੜੀ ਸੀ ਅਤੇ ਦੋਵੇਂ ਹਲਕਿਆਂ ਤੋਂ ਜਿੱਤ ਵੀ ਹਾਸਲ ਕੀਤੀ ਸੀ। ਇਸ ਤੋਂ ਬਾਅਦ ਰਾਹੁਲ ਨੇ ਵਾਇਨਾਡ ਸੀਟ ਛੱਡ ਦਿੱਤੀ ਸੀ, ਜਿਸ ’ਤੇ ਪਿਛਲੇ ਦਿਨੀਂ ਜ਼ਿਮਨੀ ਚੋਣ ਹੋਈ ਹੈ। ਦੱਸਣਯੋਗ ਹੈ ਕਿ ਰਾਹੁਲ ਗਾਂਧੀ ਰਾਏਬਰੇਲੀ ਤੋਂ ਸੰਸਦ ਮੈਂਬਰ ਹਨ ਅਤੇ ਹੁਣ ਪਿ੍ਅੰਕਾ ਵਾਇਨਾਡ ਤੋਂ ਸੰਸਦ ਮੈਂਬਰ ਬਣੇ ਹਨ। ਇਸੇ ਤਰ੍ਹਾਂ ਸੋਨੀਆ ਗਾਂਧੀ ਰਾਜਸਥਾਨ ਤੋਂ ਕਾਂਗਰਸ ਪਾਰਟੀ ਦੇ ਰਾਜ ਸਭਾ ਮੈਂਬਰ ਹਨ।  

    RELATED ARTICLES

    Most Popular

    Recent Comments