ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਇਹਨਾਂ ਕਲਾਸਾਂ ਲਈ ਕੀਤਾ ਐਡਮਿਸ਼ਨ ਸ਼ੈਡਿਉਲ ਜਾਰੀ

ਬਿਊਰੋ ਨਿਊਜ਼, ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2023-24 ਦੌਰਾਨ 5ਵੀ, 8ਵੀ, 10ਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਦਾਖ਼ਲਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁਹੱਈਆ ਕਰਵਾਈ ਗਈ।

ਜਾਣਕਾਰੀ ਅਨੁਸਾਰ ਸੂਬੇ ਦੀਆਂ ਸਰਕਾਰੀ, ਏਡਿਡ, ਐਫ਼ੀਲੀਏਟਿਡ ਅਤੇ ਐਸੋਸੀਏਟਿਡ ਸੰਸਥਾਵਾਂ ‘ਚ ਅਕਾਦਮਿਕ ਸਾਲ 2023-24 ਦੌਰਾਨ ਪੰਜਵੀ, ਅੱਠਵੀ, ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਰੈਗੂਲਰ ਤੌਰ ‘ਤੇ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਆਖ਼ਰੀ ਮਿਤੀ 15 ਮਈ, 2023 ਨਿਰਧਾਰਿਤ ਕੀਤੀ ਗਈ ਹੈ। ਵਧੇਰੀ ਜਾਣਕਾਰੀ ਲਈ ਬੋਰਡ ਦੀ ਵੈੱਬਸਾਈਟ www.pseb.ac.in ਦੇਖੀ ਜਾ ਸਕਦੀ ਹੈ।

MUST READ