ਸਯੁੰਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਨੂੰ ਕਰਵਾਈ ਗਈ ਸੁਰੱਖਿਆ ਮੁਹਈਆ

ਪਿਛਲੇ ਸਮੇਂ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਦੇ ਦਿੱਲੀ ਵਿਖੇ ਕੈਂਪ ‘ਤੇ ਹੋਏ ਹਮਲੇ ਅਤੇ ਸੋਸ਼ਲ ਮੀਡੀਆ ‘ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਹੁਣ ਮਾਨਸਾ ਦੀ ਪੁਲਸ ਵੱਲੋਂ ਰੁਲਦੂ ਸਿੰਘ ਨੂੰ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਗਈ ਹੈ। ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਸਮੇਂ ਤੋਂ ਹੀ ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਆਗੂਆਂ ਨੂੰ ਸੁਰੱਖਿਆ ਲੈਣ ਦੇ ਲਈ ਕਿਹਾ ਜਾ ਰਿਹਾ ਸੀ ਪਰ ਹੋਰ ਕਿਸੇ ਜਥੇਬੰਦੀ ਦੇ ਆਗੂ ਨੇ ਸੁਰੱਖਿਆ ਨਹੀਂ ਲਈ ਉਹ ਉਨ੍ਹਾਂ ਦੀ ਮਰਜ਼ੀ ਹੈ ਪਰ ਉਨ੍ਹਾਂ ਵੱਲੋਂ ਆਪਣੀ ਜਥੇਬੰਦੀ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਸੁਰੱਖਿਆ ਲੈ ਲਈ ਹੈ।

MUST READ