HomePunjabi NewsLiberal Breakingਪੀਆਰਟੀਸੀ ਮੁਲਾਜ਼ਮਾਂ ਵੱਲੋਂ 20 ਮਈ ਨੂੰ ਕੀਤੀ ਜਾਣ ਵਾਲੀ ਹੜਤਾਲ ਟਲੀ, ਟਰਾਂਸਪੋਰਟ...

ਪੀਆਰਟੀਸੀ ਮੁਲਾਜ਼ਮਾਂ ਵੱਲੋਂ 20 ਮਈ ਨੂੰ ਕੀਤੀ ਜਾਣ ਵਾਲੀ ਹੜਤਾਲ ਟਲੀ, ਟਰਾਂਸਪੋਰਟ ਮੰਤਰੀ ਨਾਲ ਬੈਠਕ ‘ਚ ਬਣੀ ਸਹਿਮਤੀ।

ਚੰਡੀਗੜ੍ਹ: ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ (PRTC) ਦੇ ਕੱਚੇ ਮੁਲਾਜ਼ਮਾਂ ਵੱਲੋਂ 20 ਮਈ ਨੂੰ ਕੀਤੀ ਜਾਣ ਵਾਲੀ ਹੜਤਾਲ ਫਿਲਹਾਲ ਟਲ ਗਈ ਹੈ। ਟਰਾਂਸਪੋਰਟ ਮੰਤਰੀ ਨਾਲ ਹੋਈ ਇੱਕ ਅਹਿਮ ਬੈਠਕ ਦੌਰਾਨ ਮੁਲਾਜ਼ਮਾਂ ਦੀਆਂ ਬਹੁਤੀਆਂ ਮੰਗਾਂ ‘ਤੇ ਸਹਿਮਤੀ ਬਣ ਗਈ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਚੋਣਾਂ ਤੋਂ ਬਾਅਦ ਸਰਕਾਰ ਨਾਲ ਇੱਕ ਵਾਰ ਫਿਰ ਰਸਮੀ ਮੀਟਿੰਗ ਕੀਤੀ ਜਾਵੇਗੀ, ਜਿਸ ਕਾਰਨ ਹੜਤਾਲ ਦੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਸੂਬੇ ਵਿੱਚ ਬੱਸਾਂ ਦਾ ਚੱਕਾ ਜਾਮ ਨਹੀਂ ਹੋਵੇਗਾ ਅਤੇ ਆਮ ਮੁਸਾਫ਼ਰਾਂ ਨੂੰ ਵੱਡੀ ਰਾਹਤ ਮਿਲੇਗੀ।

RELATED ARTICLES

Most Popular

Recent Comments