HomePunjabi Newsਗੁਰਿੰਦਰ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ ਫਿਰੋਜ਼ਪੁਰ ਤੋਂ ਬਣਾ ਸਕਦੀ ਹੈ ਉਮੀਦਵਾਰ

ਗੁਰਿੰਦਰ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ ਫਿਰੋਜ਼ਪੁਰ ਤੋਂ ਬਣਾ ਸਕਦੀ ਹੈ ਉਮੀਦਵਾਰ

ਪੰਜਾਬ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੌਕਰੀ ਛੱਡ ਕੇ ਕਾਂਗਰਸ ’ਚ ਹੋਏ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੌਕਰੀ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਨਵੀਂ ਦਿੱਲੀ ਵਿਚ ਕਾਂਗਰਸ ਪਾਰਟੀ ਦੇ ਦਫਤਰ ਵਿਚ ਸੀਨੀਅਰ ਆਗੂਆਂ ਨੇ ਗੁਰਿੰਦਰ ਸਿੰਘ ਢਿੱਲੋਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਅਤੇ ਗੁਰਿੰਦਰ ਸਿੰਘ ਢਿੱਲੋਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

ਸਿਆਸੀ ਹਲਕਿਆਂ ਵਿਚ ਚਰਚਾ ਹੈ ਵਿਚ ਗੁਰਿੰਦਰ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾ ਸਕਦੀ ਹੈ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਗੁਰਿੰਦਰ ਸਿੰਘ ਢਿੱਲੋਂ ਨੇ ਅਗਾਊਂ ਰਿਟਾਇਰਮੈਂਟ ਲੈ ਲਈ ਸੀ ਅਤੇ ਉਸ ਸਮੇਂ ਹੀ ਇਹ ਚਰਚਾ ਚੱਲ ਪਈ ਸੀ ਕਿ ਉਹ ਕਿਸੇ ਰਾਜਨੀਤਿਕ ਪਾਰਟੀ ਵਿਚ ਸ਼ਾਮਲ ਹੋਣਗੇ। ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। 

RELATED ARTICLES

Most Popular

Recent Comments