ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕਰਨ ’ਤੇ ਸਖ਼ਤੀ ਦਿਖਾਈ ਹੈ। ਅਦਾਲਤ ਨੇ ਪੰਜਾਬ ਦੇ ਡੀਜੀਪੀ ਤੋਂ ਪਿਛਲੇ 6 ਮਹੀਨਿਆਂ ਦੌਰਾਨ ਦਰਜ ਹੋਏ ਐਨਡੀਪੀਐਸ ਕੇਸਾਂ ਦੀ ਸਟੇਟਸ ਰਿਪੋਰਟ ਮੰਗੀ ਹੈ। ਸਟੇਟਸ ਰਿਪੋਰਟ ‘ਚ ਉਨ੍ਹਾਂ ਨੂੰ ਦੱਸਣਾ ਹੋਵੇਗਾ ਕਿ ਇਨ੍ਹਾਂ ਮਾਮਲਿਆਂ ‘ਚ ਕਿੰਨੇ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਪੀ.ਓ. ਅਦਾਲਤ ਨੇ ਹੁਕਮ ਦਿੱਤਾ ਕਿ ਐਨਡੀਪੀਐਸ ਕੇਸ ਵਿੱਚ ਮੁਲਜ਼ਮਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐਨਡੀਪੀਐਸ ਕੇਸਾਂ ਦੀ ਸਟੇਟਸ ਰਿਪੋਰਟ ਮੰਗੀ
RELATED ARTICLES