More
    HomePunjabi Newsਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮਾਨ ਸਰਕਾਰ ’ਤੇ ਲਗਾਇਆ ਵੱਡਾ...

    ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮਾਨ ਸਰਕਾਰ ’ਤੇ ਲਗਾਇਆ ਵੱਡਾ ਆਰੋਪ

    ਕਿਹਾ : ਕਿਸਾਨਾਂ ਦਾ ਇਹ ਮੋਰਚਾ ਪੰਜਾਬ ਸਰਕਾਰ ਨੇ ਹੀ ਲਗਵਾਇਆ ਸੀ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਵੱਡਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਖਿਲਾਫ ਉਕਸਾਇਆ ਅਤੇ ਚੋਣਾਂ ਦੌਰਾਨ ਪੰਜਾਬ ਦੇ ਕਿਸਾਨਾਂ ਦਾ ਆਮ ਆਦਮੀ ਪਾਰਟੀ ਨੇ ਇਸਤੇਮਾਲ ਕੀਤਾ।

    ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸਾਨਾਂ ਦੀ ਨਹੀਂ, ਸਗੋਂ ਅਖੌਤੀ ਕਿਸਾਨ ਲੀਡਰਾਂ ਦੀ ਲੜਾਈ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਮੋਰਚਾ ਵੀ ਪੰਜਾਬ ਸਰਕਾਰ ਨੇ ਹੀ ਲਗਵਾਇਆ ਸੀ ਤੇ ਹੁਣ ਪੰਜਾਬ ਸਰਕਾਰ ਨੇ ਹੀ ਇਸ ਨੂੰ ਹਟਵਾਇਆ ਹੈ। ਜਾਖੜ ਨੇ ਅੱਗੇ ਕਿਹਾ ਹੁਣ ਜਦੋਂ ਲੁਧਿਆਣਾ ਪੱਛਮੀ ਦੀ ਉਪ ਚੋਣ ਹੋਣ ਵਾਲੀ ਹੈ ਤਾਂ ਪੰਜਾਬ ਸਰਕਾਰ ਨੂੰ ਸਨਅਤੀ ਖੇਤਰ ਦਾ ਫਿਕਰ ਪੈ ਗਿਆ। ਜਦਕਿ ਹੁਣ ਤੋਂ ਪਹਿਲਾਂ ਕਿਸੇ ਨੇ ਸਨਅਤਕਾਰਾਂ ਨੂੰ ਪੁੱਛਿਆ ਤੱਕ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਵਿਰੁੱਧ ਮਾਹੌਲ ਬਣਾਉਣ ਲਈ ਮਾਨ ਸਰਕਾਰ ਨੇ ਇਨ੍ਹਾਂ ਕਿਸਾਨਾਂ ਦੀ ਵਰਤੋਂ ਕੀਤੀ ਤੇ ਅਖੌਤੀ ਕਿਸਾਨ ਲੀਡਰਾਂ ਨੇ ਆਮ ਕਿਸਾਨਾਂ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਭੜਕਾਇਆ।

    RELATED ARTICLES

    Most Popular

    Recent Comments