HomePunjabi Newsਪੰਜਾਬ ਭਾਜਪਾ ਨੇ ਮੋਹਾਲੀ ਤੋਂ ਮੈਂਬਰਸ਼ਿਪ ਮੁਹਿੰਮ ਦੀ ਕੀਤੀ ਸ਼ੁਰੂਆਤ

ਪੰਜਾਬ ਭਾਜਪਾ ਨੇ ਮੋਹਾਲੀ ਤੋਂ ਮੈਂਬਰਸ਼ਿਪ ਮੁਹਿੰਮ ਦੀ ਕੀਤੀ ਸ਼ੁਰੂਆਤ

ਭਾਜਪਾ ਦੀ ਮੈਂਬਰਸ਼ਿਪ ਹਾਸਲ ਕਰਨ ਲਈ ਮਿਸਡ ਕਾਲ ਨੰਬਰ ਕੀਤਾ ਗਿਆ ਜਾਰੀ

ਮੋਹਾਲੀ/ਬਿਊਰੋ ਨਿਊਜ਼ : ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਪੰਜਾਬ ਭਾਜਪਾ ਮੁੜ ਤੋਂ ਸਰਗਰਮ ਹੋ ਗਈ ਹੈ। ਪੰਜਾਬ ਭਾਜਪਾ ਵੱਲੋਂ ਅੱਜ ਮੋਹਾਲੀ ਤੋਂ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਉਪ ਪ੍ਰਧਾਨ ਲਕਸ਼ਮੀਕਾਂਤ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਦੇ ਮੈਂਬਰਸ਼ਿਪ ਪ੍ਰਮੁੱਖ ਮਨੋਰੰਜਨ ਕਾਲੀਆ ਵੀ ਹਾਜ਼ਰ ਸਨ। ਇਸ ਮੌਕੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕਰਨ ਦੇ ਲਈ ਇਕ ਮਿਸਡ ਕਾਲ ਨੰਬਰ 8800002024 ਜਾਰੀ ਕੀਤਾ ਗਿਆ ਅਤੇ ਇਸ ਨੰਬਰ ’ਤੇ ਮਿਸਕਾਲ ਕਰਕੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ ਜਾ ਸਕਦੀ ਹੈ।

ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਹਰ ਛੇ ਸਾਲ ਬਾਅਦ ਆਪਣੀ ਮੈਂਬਰਸ਼ਿਪ ਨਵੇਂ ਸਿਰੇ ਤੋਂ ਅਪਡੇਟ ਕਰਦੀ ਹੈ। ਇਸ ਤੋਂ ਪਹਿਲਾਂ ਪੂਰੇ ਭਾਰਤ ਅੰਦਰ ਭਾਜਪਾ ਦੇ 18 ਕਰੋੜ ਮੈਂਬਰ ਸਨ ਅਤੇ ਭਾਜਪਾ ਪੂਰੀ ਦੁਨੀਆ ’ਚ ਸਭ ਤੋਂ ਵੱਡੀ ਪਾਰਟੀ ਸੀ।

RELATED ARTICLES

Most Popular

Recent Comments