ਨਿਗਮ ਚੋਣਾਂ ਨਿਰਪੱਖ ਢੰਗ ਨਾਲ ਕਰਵਾਉਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਚੱਲ ਰਹੀ ਨਿਗਮ ਚੋਣਾਂ ਦੀ ਪ੍ਰਕਿਰਿਆ ਦੌਰਾਨ ਪੰਜਾਬ ਭਾਜਪਾ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ’ਤੇ ਗੰਭੀਰ ਆਰੋਪ ਲਗਾਏ ਹਨ। ਪੰਜਾਬ ਭਾਜਪਾ ਨੇ ਸੂਬੇ ’ਚ ਨਿਗਮ ਚੋਣਾਂ ਨਿਰਪੱਖ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਆਮ ਆਦਮੀ ਪਾਰਟੀ ’ਤੇ ਆਰੋਪ ਲਗਾਇਆ ਕਿ ਸੂਬੇ ਵਿਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਹੋ ਰਹੀ ਹੈ।
ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਨਿਗਮ ਚੋਣਾਂ ਲਈ ਵਿਰੋਧੀ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪਰਚਿਆਂ ਨਾਲ ਗੜਬੜੀ ਕੀਤੀ ਜਾ ਰਹੀ ਹੈ ਅਤੇ ਕਈ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖਲ ਕਰਨ ਤੋਂ ਰੋਕਿਆ ਵੀ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 21 ਦਸੰਬਰ ਨੂੰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ।