ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ’ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਬਜਟ ਇਜਲਾਸ ਸਬੰਧੀ ਫੈਸਲਾ ਲੈ ਲਿਆ ਗਿਆ ਹੈ। ਇਹ ਬਜਟ ਇਜਲਾਸ 1 ਮਾਰਚ ਤੋਂ 15 ਮਾਰਚ ਤੱਕ ਚੱਲੇਗਾ। ਜਿਸ ਦੌਰਾਨ 1 ਮਾਰਚ ਨੂੰ ਰਾਜਪਾਲ ਬੀ.ਐਲ. ਪੁਰੋਹਿਤ ਵਿਧਾਨ ਸਭਾ ’ਚ ਇਜਲਾਸ ਨੂੰ ਸੰਬੋਧਨ ਕਰਨਗੇ ਅਤੇ ਰਾਜਪਾਲ ਦੇ ਭਾਸ਼ਣ ’ਤੇ 4 ਮਾਰਚ ਨੂੰ ਬਹਿਸ ਹੋਵੇਗੀ। ਇਸ ਤੋਂ ਬਾਅਦ 5 ਮਾਰਚ ਨੂੰ ਪੰਜਾਬ ਦੇ ਅਗਲੇ ਵਰ੍ਹੇ ਦਾ ਬਜਟ ਪੇਸ਼ ਕੀਤਾ ਜਾਵੇਗਾ ਅਤੇ 6 ਮਾਰਚ ਨੂੰ ਇਸ ਬਜਟ ’ਤੇ ਬਹਿਸ ਹੋਵੇਗੀ। ਇਸ ਤੋਂ ਇਲਾਵਾ 15 ਮਾਰਚ ਤੱਕ ਹੋਰ ਬਹੁਤ ਸਾਰੇ ਵਿਧਾਨਿਕ ਕੰਮਕਾਜ ਹੋਣਗੇ।
ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੈਬਨਿਟ ਮੀਟਿੰਗ ਤੋਂ ਬਾਅਦ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸੂਬੇ ਦਾ ਪੂਰਨ ਬਜਟ ਹੋਵੇਗਾ ਅਤੇ ਕੈਬਨਿਟ ਮੀਟਿੰਗ ਦੌਰਾਨ ਕਿਸਾਨ ਅੰਦੋਲਨ ਨਾਲ ਸਬੰਧਤ ਅਤੇ ਹੋਰ ਵੀ ਕਈ ਫੈਸਲੇ ਲਏ ਗਏ ਹਨ।