More
    HomePunjabi NewsLiberal Breakingਪੰਜਾਬ ਕੈਬਨਿਟ ਮੀਟਿੰਗ: ਪੰਜਾਬ ਵਿੱਚ ਨਵੀਂ ਐਕਸਾਈਜ਼ ਨੀਤੀ ਨੂੰ ਮਨਜ਼ੂਰੀ

    ਪੰਜਾਬ ਕੈਬਨਿਟ ਮੀਟਿੰਗ: ਪੰਜਾਬ ਵਿੱਚ ਨਵੀਂ ਐਕਸਾਈਜ਼ ਨੀਤੀ ਨੂੰ ਮਨਜ਼ੂਰੀ

    ਪੰਜਾਬ ਸਰਕਾਰ ਦੀ ਇੱਕ ਬੇਹਦ ਅਹਿਮ ਕੈਬਨਟ ਮੀਟਿੰਗ ਹੋਈ ਇਸ ਮੀਟਿੰਗ ਦੇ ਵਿੱਚ ਐਕਸਾਈਜ ਨੀਤੀ ਦੇ ਤਹਿਤ ਵੱਡਾ ਫੈਸਲਾ ਲਿਆ ਗਿਆ ਹੈ। ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੇ ਵਿੱਚ ਦੋ ਸਪੈਸ਼ਲ ਅਦਾਲਤਾਂ ਦੇ ਗਠਨ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਅਦਾਲਤਾਂ ਵਿੱਚ ਪੋਕਸੋ ਐਕਟ ਤਹਿਤ ਆਉਣ ਵਾਲੇ ਕੇਸਾਂ ਦੀ ਸੁਣਵਾਈ ਹੋਵੇਗੀ। ਪੰਜਾਬ ਵਿੱਚ ਪੋਕਸੋ ਅਤੇ ਛੇੜਛਾੜ ਦੇ ਮਾਮਲਿਆਂ ਨੂੰ ਜਲਦੀ ਤੋਂ ਜਲਦੀ ਨਿਪਟਾਉਣ ਲਈ ਇਹ ਕਦਮ ਚੁੱਕੇ ਜਾ ਰਹੇ ਹਨ।

    ਮੰਤਰੀ ਚੀਮਾ ਨੇ ਕਿਹਾ ਕਿ ਇਹ ਅਦਾਲਤਾਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਹੋਣ ਵਾਲੇ ਅਪਰਾਧਾਂ ਨੂੰ ਰੋਕਣ ਅਤੇ ਅਪਰਾਧੀਆਂ ਨੂੰ ਢੁੱਕਵੀਂ ਸਜ਼ਾ ਦੇਣ ਲਈ ਬਣਾਈਆਂ ਗਈਆਂ ਹਨ। ਇਨ੍ਹਾਂ ਅਦਾਲਤਾਂ ਵਿੱਚ ਕਰੀਬ 20 ਅਧਿਕਾਰੀ ਹੋਣਗੇ। ਇਸ ਮੀਟਿੰਗ ਵਿੱਚ ਇਹ ਵੱਡਾ ਫੈਸਲਾ ਲਿਆ ਗਿਆ ਹੈ। ਉਹਨਾਂ ਕਿਹਾ ਕਿ ਅਦਾਲਤਾਂ ਵਿੱਚ ਕੱਚੇ ਕਰਮਚਾਰੀਆਂ ਨੂੰ ਪੱਕੇ ਕੀਤਾ ਜਾਵੇਗਾ ਲੋਕਾਂ ਦੇ ਵਿੱਚ ਮੈਡੀਕਲ ਸਹੂਲਤ ਨੂੰ ਸਹੀ ਤਰੀਕੇ ਦੇ ਨਾਲ ਪਹੁੰਚਾਉਣ ਦੇ ਲਈ ਸਟਾਫ਼ ਦੀ ਹੋਰ ਭਰਤੀ ਕੀਤੀ ਜਾਵੇਗੀ।

    ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਵੀਂ ਆਬਕਾਰੀ ਨੀਤੀ ਲਾਗੂ ਕਰਨ ਨਾਲ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਆਮਦਨ ਹੋਵੇਗੀ। ਇਹ ਸਾਡੀ ਸਰਕਾਰ ਦੀ ਤੀਜੀ ਆਬਕਾਰੀ ਨੀਤੀ ਹੈ। ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ ਤਾਂ ਸਰਕਾਰ ਨੂੰ ਸਿਰਫ਼ 6,151 ਕਰੋੜ ਰੁਪਏ ਦਾ ਮੁਨਾਫ਼ਾ ਹੋਇਆ ਸੀ। ਸਰਕਾਰ ਦੀ ਨਵੀਂ ਆਬਕਾਰੀ ਨੀਤੀ ਕਾਰਨ ਸਰਕਾਰ ਅੱਜ 10 ਹਜ਼ਾਰ ਕਰੋੜ ਰੁਪਏ ਤੱਕ ਪਹੁੰਚ ਸਕੀ ਹੈ।

    RELATED ARTICLES

    Most Popular

    Recent Comments