ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ 13 ਹੋਰ ਨੂੰ ਵਿਦੇਸ਼ ਜਾਣ ਦੀ ਨਹੀਂ ਮਿਲੀ ਇਜਾਜ਼ਤ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Punjab Cabinet Minister Aman Arora) ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਾ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਅਰੋੜਾ ਨੇ ਬੈਲਜੀਅਮ, ਜਰਮਨੀ ਅਤੇ ਨੀਦਰਲੈਂਡ ਵਰਗੇ ਦੇਸ਼ਾਂ ਦੇ ਦੌਰੇ ‘ਤੇ ਜਾਣਾ ਸੀ ਪਰ ਵਿਦੇਸ਼ ਮੰਤਰਾਲੇ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ।

ਅਮਨ ਅਰੋੜਾ ਦੇ ਨਾਲ-ਨਾਲ 13 ਲੋਕਾਂ ਨੇ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਸੀ, ਇਨ੍ਹਾਂ 13 ਲੋਕਾਂ ‘ਚ 8 ਵੱਖ-ਵੱਖ ਸੂਬਿਆਂ ਦੇ ਲੋਕ ਸ਼ਾਮਲ ਹਨ ਅਤੇ ਕੇਂਦਰ ਸਰਕਾਰ ਦੀਆਂ 5 ਵੱਖ-ਵੱਖ ਸੰਸਥਾਵਾਂ ਨਾਲ ਸਬੰਧਤ ਹਨ। ਇਨ੍ਹਾਂ ਸਾਰਿਆਂ ਨੇ ਉਕਤ ਦੇਸ਼ਾਂ ਵਿਚ ਹੋਣ ਵਾਲੇ ਸੈਮੀਨਾਰਾਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਮੰਗੀ ਸੀ। ਇਨ੍ਹਾਂ 13 ਵਿਅਕਤੀਆਂ ਦੀ ਸੂਚੀ ਵਿਚ ਅਰੋੜਾ ਇਕੱਲੇ ਸਿਆਸੀ ਵਿਅਕਤੀ ਹਨ, ਬਾਕੀਆਂ ਵਿਚ ਟੈਕਨੋਕ੍ਰੇਟ ਅਤੇ ਬਿਊਰੋਕ੍ਰੇਟ ਸ਼ਾਮਲ ਸਨ।

MUST READ