ਨਵੀਂ ਦਿੱਲੀ: ਲੋਕ ਸਭਾ ਵਿੱਚ ਪੂਰਕ ਗ੍ਰਾਂਟਾਂ ‘ਤੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਦੀ ਖੇਤੀਬਾੜੀ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਕੰਗ ਨੇ ਕਿਹਾ ਕਿ ਜਿਨ੍ਹਾਂ ਫ਼ਸਲਾਂ (ਮੱਕੀ, ਕਪਾਹ ਆਦਿ) ਲਈ ਭਾਰਤ ਵਿਦੇਸ਼ਾਂ ‘ਤੇ ਨਿਰਭਰ ਹੈ, ਉਹ ਪੰਜਾਬ ਪੈਦਾ ਕਰਕੇ ਦੇ ਸਕਦਾ ਹੈ। ਉਨ੍ਹਾਂ ਕੇਂਦਰ ਤੋਂ ਪੰਜਾਬ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਤਾਂ ਜੋ ਫ਼ਸਲੀ ਵਿਭਿੰਨਤਾ ਰਾਹੀਂ ਸੂਬੇ ਦੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ।
“ਭਾਰਤ ਦੀ ਵਿਦੇਸ਼ੀ ਫ਼ਸਲਾਂ ‘ਤੇ ਨਿਰਭਰਤਾ ਖ਼ਤਮ ਕਰ ਸਕਦਾ ਹੈ ਪੰਜਾਬ”: ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਲੋਕ ਸਭਾ ‘ਚ ਚੁੱਕਿਆ ਫ਼ਸਲੀ ਵਿਭਿੰਨਤਾ ਦਾ ਮੁੱਦਾ
RELATED ARTICLES


