ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਸਿੱਧੀ ਚੇਤਾਵਨੀ ਦਿੱਤੀ ਹੈ ਉਹਨਾਂ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲਿਆਂ ਖਿਲਾਫ ਸਖਤੀ ਨਾਲ ਨਿਪਟਿਆ ਜਾਵੇਗਾ । ਸੀਐਮ ਮਾਨ ਨੇ ਕਿਹਾ ਹੈ ਕਿ ਹੁਣ ਪੰਜਾਬ ਵਿੱਚ ਗੈਂਗਸਟਰਾਂ ਨੂੰ ਕੋਈ ਸਰਪ੍ਰਸਤੀ ਨਹੀਂ। ਉਨ੍ਹਾਂ ਖਿਲਾਫ ਸਖਤ ਕਰਵਾਈ ਹੋਏਗੀ। ਇਸ ਦੇ ਬਾਰੇ ਉਹਨਾਂ ਨੇ ਇੱਕ ਪੋਸਟ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਨੇ ਸਾਫ ਸਾਫ ਸ਼ਬਦਾਂ ਦੇ ਵਿੱਚ ਗੈਂਗਸਟਰਾਂ ਨੂੰ ਚੁਣੌਤੀ ਦਿੱਤੀ ਹੈ।
ਦੱਸ ਦਈਏ ਕਿ ਖਰੜ ਨੇੜਲੇ ਪਿੰਡ ਚੰਦੋ ਵਿੱਚ ਬਾਊਂਸਰ ਮਨੀਸ਼ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰਾਂ ਨਾਲ ਅੱਜ ਪੁਲਿਸ ਦਾ ਐਨਕਾਉਂਟਰ ਹੋਇਆ ਹੈ। ਮੁੱਲਾਪੁਰ ਵਿੱਚ ਸਪੈਸ਼ਲ ਸੈੱਲ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ ਹੈ। ਇਸ ਦੌਰਾਨ ਗੈਂਗਸਟਰਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਪੁਲਿਸ ਨੇ ਦੋਵਾਂ ਗੈਂਗਸਟਰਾਂ ਗ੍ਰਿਫਤਾਰ ਕਰ ਲਿਆ ਹੈ।