HomePunjabi NewsLiberal Breakingਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਮੋਹਾਲੀ ਦੇ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਹਨ ਦਾਖਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਹਸਪਤਾਲ ਵੱਲੋਂ ਜਾਰੀ ਮੀਡੀਆ ਬੁਲੇਟਿਨ ਮੁਤਾਬਕ ਸੀਐਮ ਮਾਨ ਦੇ ਦਿਲ ਦੇ ਨਾਲ ਸਬੰਧਤ ਕੁਝ ਟੈਸਟ ਸ਼ੁੱਕਰਵਾਰ ਨੂੰ ਕੀਤੇ ਗਏ ਸਨ। ਉਸ ਦੀ ਰਿਪੋਰਟ ਅੱਜ ਆਵੇਗੀ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ। ਰਿਪੋਰਟ ਆਉਣ ਤੋਂ ਬਾਅਦ ਡਾਕਟਰਾਂ ਵੱਲੋਂ ਅਗਲਾ ਫੈਸਲਾ ਲਿਆ ਜਾਵੇਗਾ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਮੁੱਖ ਮੰਤਰੀ ਰੁਟੀਨ ਚੈਕਅੱਪ ਲਈ ਹਸਪਤਾਲ ਗਏ ਸਨ। ਪਰ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਦਾ ਫੈਸਲਾ ਕੀਤਾ ਸੀ। ਇਸ ਤੋਂ ਪਹਿਲਾਂ ਵੀਰਵਾਰ ਸ਼ਾਮ ਨੂੰ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਸੀ ਕਿ ਡਾਕਟਰਾਂ ਨੇ ਕਿਹਾ ਸੀ ਕਿ ਮੁੱਖ ਮੰਤਰੀ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਨੂੰ ਕੋਈ ਵੱਡੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ। ਜਾਂਚ ਵਿੱਚ ਮੁੱਖ ਮੰਤਰੀ ਦੇ ਫੇਫੜਿਆਂ ਦੀ ਇੱਕ ਧਮਣੀ ਵਿੱਚ ਸੋਜ ਦੇ ਲੱਛਣ ਪਾਏ ਗਏ ਹਨ।

RELATED ARTICLES

Most Popular

Recent Comments